01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਸਰਕਾਰ ਵਲੋਂ 1 ਕਰੋੜ 20 ਲੱਖ ਦੀ ਗਰਾਂਟ ਨਾਲ ਬਦਲੇਗੀ ਸਰਕਾਰੀ ਪ੍ਰਾਇਮਰੀ ਸਕੂਲ ਲਲਹੇੜੀ ਦੀ ਨੁਹਾਰ

ਅਜੀਤ ਡੈਸਕ 23-11-2025
ਖੰਨਾ, 22 ਨਵੰਬਰ (ਹਰਜਿੰਦਰ ਸਿੰਘ ਲਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਵ ਕੀਤੇ ਜਾ ਰਹੇ ਹਨ | ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਵਿਸ਼ਾਲ ਗ੍ਰਾਂਟਾਂ ਜਾਰੀ ਕਰਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਨਾਬਾਰਡ 29 ਅਤੇ 30 ਤਹਿਤ ਬਲਾਕ ਖੰਨਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਲਲਹੇੜੀ ਨੂੰ ਲਗਭਗ 1 ਕਰੋੜ 19 ਲੱਖ ਦੀ ਵਿਸ਼ੇਸ਼ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਸਕੂਲ ਮੁਖੀ ਅੰਜੂ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ/ਸੈਕੰ) ਡਿੰਪਲ ਮਦਾਨ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਣਜੋਧ ਸਿੰਘ ਦੀ ਦੇਖਭਾਲ ਹੇਠ ਮਿਲੀ ਰਕਮ ਦੀ ਸੁਚੱਜੀ ਵਰਤੋਂ ਕਰਦਿਆਂ ਸਕੂਲ ਵਿੱਚ 5 ਹਜ਼ਾਰ ਸਕੇਅਰ ਫੁੱਟ ਦਾ ਲੈਂਟਰ ਪਾਇਆ ਗਿਆ ਹੈ, ਜਿਸ ਨਾਲ ਸਕੂਲ ਦੀ ਨਵੀਂ ਸੁਰਤ ਦੀ ਸ਼ੁਰੂਆਤ ਹੋ ਗਈ ਹੈ | ਜ਼ਿਲ੍ਹਾ ਲੁਧਿਆਣਾ ਦੇ ਗ੍ਰਾਂਟਾ ਦੇ ਪ੍ਰਬੰਧਕ ਅਨਿਲ ਮਠਾੜੂ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਅਤੇ ਸਾਰਿਕਾ ਕਪੂਰ ਆਫਿਸ ਅਸਿਸਟੈਂਸ ਪੰਜਾਬ ਸਰਕਾਰ ਦੀ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ | ਜਗਤਾਰ ਸਿੰਘ ਗਿੱਲ ਚੇਅਰਮੈਨ ਮਾਰਕਿਟ ਕਮੇਟੀ, ਧਰਮਿੰਦਰ ਸਿੰਘ ਰੂਪਰਾਏ ਸਟੇਟ ਸੈਕਟਰੀ ਟਰੇਡ ਵਿੰਗ, ਸਰਪੰਚ ਰਣਜੀਤ ਸਿੰਘ, ਪੰਚ ਪਰਮਜੀਤ ਕੌਰ ਅਤੇ ਸ਼ਮਸ਼ੇਰ ਸਿੰਘ, ਦਾਨੀ ਸੱਜਣ ਲਖਵੀਰ ਸਿੰਘ ਪ੍ਰਧਾਨ ਅਤੇ ਜਗਦੇਵ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਲਲਹੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਉਸਾਰੀ ਕੰਮ ਤੇਜ਼ੀ ਨਾਲ ਜਾਰੀ ਹੈ | ਲੈੰਟਰ ਵੇਲੇ ਪੰਚ ਅਤੇ ਪਾਠੀ ਸੁਖਵਿੰਦਰ ਸਿੰਘ ਨੇ ਅਰਦਾਸ ਕੀਤੀ | ਇਸ ਮੌਕੇ ਬਲਾਕ ਨੋਡਲ ਅਫਸਰ ਇੰਦਰਜੀਤ ਸਿੰਗਲਾ ਅਤੇ ਸੀ. ਐਚ. ਟੀ ਭੁਪਿੰਦਰ ਤਿ੍ਵੇਦੀ, ਖੁਸ਼ਪਾਲ ਸਿੰਘ ਅਤੇ ਕਰਨੈਲ ਸਿੰਘ ਵੀ ਹਾਜਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਤਪੋਬਣ ਢੱਕੀ ਸਾਹਿਬ ਮਕਸੂਦੜਾ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।