17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਹਨ ਸਿੰਘ ਵਿਰਕ ਬਲਾਕ ਸੰਮਤੀ ਹੰਬੜਾਂ ਜ਼ੋਨ ਤੋਂ 'ਆਪ' ਦੇ ਉਮੀਦਵਾਰ ਐਲਾਨੇ

ਅਜੀਤ ਡੈਸਕ 04-12-2025
ਹੰਬੜਾਂ, 3 ਦਸੰਬਰ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਪਿੰਡ ਹੰਬੜਾਂ ਤੋਂ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਮੋਹਨ ਸਿੰਘ ਵਿਰਕ ਨੂੰ ਬਲਾਕ ਸੰਮਤੀ ਹੰਬੜਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਤੇ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਤੇ ਪਨਗ੍ਰੇਨ ਦੇ ਚੇਅਰਮੈਨ ਤੇਜਵੰਤ ਸਿੰਘ ਗਿੱਲ, ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਲਾਦੀਆਂ, ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਜਸਵਿੰਦਰ ਸਿੰਘ ਜੱਸੀ, ਦਫ਼ਤਰ ਇੰਚਾਰਜ ਰਵੀ ਝੱਮਟ, ਮਨਪ੍ਰੀਤ ਸਿੰਘ ਚੰਨੀ, ਰਣਜੀਤ ਸਿੰਘ ਚੀਮਾ ਹੰਬੜਾਂ, ਸੋਹਣ ਸਿੰਘ ਹੀਰਾ ਤੇ ਹੋਰ 'ਆਪ' ਆਗੂਆਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਪੰਚਾਇਤ ਸੰਮਤੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਮ੍ਹਾਂ ਅਗਲੀ ਖ਼ਬਰ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਸਿਰਫ਼ 8 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।