ਜਗਰਾਉਂ, 3 ਦਸੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਰੀਨਾ ਜੈਦਕਾ ਦੀ ਅਗਵਾਈ ਹੇਠ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਬੱਚਿਆਂ ਦੀ ਦੋ ਰੋਜ਼ਾ ਅਥਲੈਟਿਕ ਮੀਟ ਸੰਪੰਨ ਹੋਈ | ਜਿਸ ਵਿਚ ਸਕੂਲ ਦੇ ਅਲੱਗ-ਅਲੱਗ ਚਾਰੇ ਹਾਊਸਾਂ ਰਣਜੀਤ, ਟਰੇਸਾ, ਅਕਬਰ ਅਤੇ ਅਸ਼ੋਕਾ ਹਾਊਸਾਂ ਦੇ ਬੱਚਿਆਂ ਨੇ ਵੱਖਰੇ-ਵੱਖਰੇ ਸਪੋਰਟਸ ਈਵੈਂਟਸ ਵਿਚ ਭਾਗ ਲਿਆ | ਸਪੋਰਟਸ ਮੀਟ ਦੀ ਸ਼ੁਰੂਆਤ ਸਕੂਲ ਦੇ ਮੈਨੇਜਮੈਂਟ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਨੇ ਸਕੂਲ ਫਲੈਗ ਲਹਿਰਾ ਕੇ ਰੀਬਨ ਕੱਟਦਿਆਂ ਕੀਤੀ | ਇਸ ਉਪਰੰਤ ਸ਼ਬਦ 'ਦੇਹਿ ਸ਼ਿਵਾ ਵਰ ਮੋਹਿ ਇਹੈ' ਗਾਇਨ ਕੀਤਾ | ਇਸ ਦੌਰਾਨ ਅਲੱਗ-ਅਲੱਗ ਹਾਊਸਾਂ ਵਿਚ 100 ਮੀਟਰ, 200 ਮੀਟਰ, 400 ਮੀਟਰ ਰਿਲੇਅ, ਹਡਲਸ ਰੇਸ, ਲੰਬੀ ਛਾਲ ਸਮੇਤ ਕਈ ਖੇਡ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਰੀਨਾ ਜੈਦਿਕਾ, ਵਾਈਸ ਪਿ੍ੰਸੀਪਲ ਬੇਅੰਤ ਕੁਮਾਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਅਤੇ ਖੇਡਾਂ ਬੱਚਿਆਂ ਵਿਚ ਆਤਮ ਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ ਮੁਕਾਬਲੇਬਾਜ਼ੀ ਲਈ ਉਤਸ਼ਾਹਿਤ ਕਰਦੇ ਹਨ | ਇਸ ਦੌਰਾਨ ਬੱਚਿਆਂ ਦੇ ਨਾਲ-ਨਾਲ ਮਾਤਾ-ਪਿਤਾ ਦੀਆਂ ਵੀ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਬਹੁਤ ਸਾਰੇ ਮਾਪਿਆਂ ਨੇ ਵੱਧ ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲਿਆ | ਦੋਵੇਂ ਦਿਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਉਤਸ਼ਾਹ ਪੂਰਨ ਮਾਹੌਲ ਵਿਚ ਖੇਡਾਂ ਦਾ ਪੂਰਾ ਆਨੰਦ ਮਾਣਿਆ |