ਜੋਧਾਂ, 3 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਹਲਕਾ ਦਾਖਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਕਾਂਗਰਸ ਪਾਰਟੀ ਨੇ ਬੀਬੀ ਮਨਜੋਤ ਕੌਰ ਗਰੇਵਾਲ ਪਤਨੀ ਅਮਰਦੀਪ ਸਿੰਘ ਰੂਬੀ ਬੱਲੋਵਾਲ ਸਾਬਕਾ ਸਰਪੰਚ ਨੂੰ ਆਪਣਾ ਉਮੀਦਵਾਰ ਬਣਾਇਆ ਹੈ | ਇਸ ਮੌਕੇ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਨੇ ਕਿਹਾ ਕਿ ਅਮਰਦੀਪ ਸਿੰਘ ਰੂਬੀ ਬੱਲੋਵਾਲ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨੂੰ ਸਮਰਪਿਤ ਹੋ ਕੇ ਭਾਈਚਾਰਕ ਸਾਂਝ ਤਹਿਤ ਸੇਵਾਵਾਂ ਦੇ ਰਹੇ ਹਨ, ਜਿੰਨ੍ਹਾਂ ਦੀ ਸੇਵਾ ਭਾਵਨਾ ਨੂੰ ਦੇਖਦੇ ਹੋਏ ਪਾਰਟੀ ਵਲੋਂ ਸੇਵਾ ਦਾ ਮੌਕਾ ਦਿੱਤਾ ਗਿਆ ਹੈ | ਇਸ ਮੌਕੇ ਸੁਖਵਿੰਦਰ ਸਿੰਘ ਗੋਲੂ ਬਲਾਕ ਪ੍ਰਧਾਨ, ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਮਨਪ੍ਰੀਤ ਸਿੰਘ ਈਸੇਵਾਲ ਸੀਨੀਅਰ ਕਾਂਗਰਸੀ ਆਗੂ, ਜਸਵੀਰ ਸਿੰਘ ਦਿਉਲ ਸਾਬਕਾ ਸਰਪੰਚ ਖੰਡੂਰ, ਸਰਪੰਚ ਕੁਲਦੀਪ ਸਿੰਘ ਖੰਡੂਰ, ਸਰਪੰਚ ਬਲਜੀਤ ਸਿੰਘ, ਅਮਰਜੀਤ ਸਿੰਘ ਗਰੇਵਾਲ ਸਾਬਕਾ ਸਰਪੰਚ ਜੋਧਾਂ, ਤਨਵੀਰ ਸਿੰਘ ਗਰੇਵਾਲ, ਸੰਦੀਪ ਸਨੀ ਜੋਧਾਂ, ਸਰਪੰਚ ਕੁਲਦੀਪ ਸਿੰਘ ਛਪਾਰ, ਜਸਵਿੰਦਰ ਸਿੰਘ ਬੱਬਲੂ ਗਰੇਵਾਲ, ਕਮਲਜੀਤ ਕਮਲ, ਰੁਪਿੰਦਰ ਸਿੰਘ ਪਿੰਦਰ, ਪੰਚ ਜੋਗਿੰਦਰ ਸਿੰਘ ਭੱਪਾ, ਪੰਚ ਇਕਬਾਲ ਸਿੰਘ ਆਦਿ ਹਾਜ਼ਰ ਸਨ |