17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨ ਆਗੂ ਜਥੇਦਾਰ ਸੁਖਦੇਵ ਸਿੰਘ ਖਹਿਰਾ ਨੂੰ ਅਕਾਲੀ ਦਲ ਨੇ ਬਲਾਕ ਸੰਮਤੀ ਉਮੀਦਵਾਰ ਐਲਾਨਿਆ

ਅਜੀਤ ਡੈਸਕ 04-12-2025
ਹਠੂਰ, 3 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਤੇ ਮੱਲ੍ਹਾ ਬਲਾਕ ਸੰਮਤੀ ਜ਼ੋਨ ਤੋਂ ਜਨਰਲ ਔਰਤ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਐੱਸ.ਆਰ. ਕਲੇਰ ਵਲੋਂ ਕਿਸਾਨ ਆਗੂ, ਪੰਚ ਅਤੇ ਸ੍ਰੀ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰਾਂ 'ਚ ਸ਼ਮੂਲੀਅਤ ਰੱਖਣ ਵਾਲੇ ਜਥੇਦਾਰ ਸੁਖਦੇਵ ਸਿੰਘ ਖਹਿਰਾ ਦੀ ਪਤਨੀ ਬੀਬੀ ਅਮਰਜੀਤ ਕੌਰ ਖਹਿਰਾ ਨੂੰ ਉਮੀਦਵਾਰ ਐਲਾਨਿਆ ਹੈ | ਜਿਸ ਦਾ ਦੋਵਾਂ ਪਿੰਡਾਂ ਵਿਚ ਵਿਸ਼ੇਸ਼ ਅਸਰ ਰਸੂਖ ਹੈ | ਐੱਸ.ਆਰ. ਕਲੇਰ ਨੇ ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸੁਖਦੇਵ ਸਿੰਘ ਖਹਿਰਾ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਤੋਂ ਜੁੜਿਆ ਹੋਇਆ ਹੈ, ਪਰ ਉਹ ਧਾਰਮਿਕ ਕਾਰਜਾਂ ਅਤੇ ਸਮਾਜਿਕ ਕੰਮਾਂ 'ਚ ਪਹਿਲਾਂ ਤੋਂ ਹੀ ਵਧ ਚੜ੍ਹ ਕੇ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਆਗੂਆਂ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਐੱਸ.ਜੀ.ਪੀ.ਸੀ, ਭਾਗ ਸਿੰਘ ਮੱਲ੍ਹਾ ਸਾਬਕਾ ਵਿਧਾਇਕ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਕਮਲਜੀਤ ਸਿੰਘ ਮੱਲ੍ਹਾ ਅਤੇ ਪਾਰਟੀ ਦੇ ਦੋਵਾਂ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨਾਲ ਪੂਰੀ ਸੋਚ ਵਿਚਾਰ ਕਰਕੇ ਬੀਬੀ ਅਮਰਜੀਤ ਕੌਰ ਖਹਿਰਾ ਨੂੰ ਬਲਾਕ ਸੰਮਤੀ ਲਈ ਉਮੀਦਵਾਰ ਐਲਾਨਿਆ ਹੈ |
ਪਿਛਲੀ ਖ਼ਬਰ ਮੁੱਲਾਂਪੁਰ ਸੰਮਤੀ ਜ਼ੋਨ ਲਈ ਮਨਵੀਰ ਸਿੰਘ ਕਲੇਰ ਕਾਂਗਰਸ ਪਾਰਟੀ ਦੇ ਉਮੀਦਵਾਰ ਬਣੇ ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਵਿਰੁੱਧ 8 ਦਸੰਬਰ ਨੂੰ ਹੋਵੇਗਾ ਵਿਆਪਕ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।