28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਗੁਰੂ ਘਰਾਂ ਦੀਆਂ ਕਮੇਟੀਆਂ ਨਾਲ ਜਥੇਦਾਰ ਤਲਵੰਡੀ ਵਲੋਂ ਮੀਟਿੰਗ 22 ਨੂੰ

ਅਜੀਤ ਡੈਸਕ 21-12-2025
ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸੰਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ 22 ਦਸੰਬਰ, ਦਿਨ ਸੋਮਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਸ਼ਹਿਰ ਰਾਏਕੋਟ ਅਤੇ ਆਸਪਾਸ ਪਿੰਡਾਂ ਦੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਆਹੁਦੇਦਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ |
ਪਿਛਲੀ ਖ਼ਬਰ ਹਲਕਾ ਰਾਏਕੋਟ ਜ਼ਿਲ੍ਹਾ ਪ੍ਰੀਸ਼ਦ/ਸੰਮਤੀ ਚੋਣਾਂ 'ਚ ਵੱਡੀ ਜਿੱਤ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਅਗਲੀ ਖ਼ਬਰ ਸਾਂਝਾ ਪੈਨਸ਼ਨਰਜ਼ ਫਰੰਟ ਵਲੋਂ ਸਾਲਾਨਾ ਪੈਨਸ਼ਨਰਜ਼ ਦਿਵਸ 'ਤੇ ਸਮਾਗਮ ਦੌਰਾਨ ਬਜ਼ੁਰਗ ਪੈਨਸ਼ਨਰਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।