28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੈਕਰਡ ਹਾਰਟ ਸਕੂਲ ਵਿਖੇ ਕਿ੍ਸਮਸ ਕਾਰਨੀਵਲ ਮਨਾਇਆ

ਅਜੀਤ ਡੈਸਕ 21-12-2025
ਜਗਰਾਉਂ, 20 ਦਸੰਬਰ (ਵਿਨੋਦ ਕੁਮਾਰ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਅੱਜ ਕਿ੍ਸਮਸ ਦੇ ਸਬੰਧ ਵਿਚ ਕਾਰਨੀਵਲ ਮਨਾਇਆ ਗਿਆ | ਇਸ ਵਿਚ ਸਕੂਲ ਦੇ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਸ਼ੁਰੂ ਵਿਚ ਬੱਚਿਆਂ ਨੇ ਯਿਸ਼ੂ ਮਸੀਹ ਦੇ ਜੀਵਨ ਨਾਲ ਸਬੰਧਿਤ ਇਕ ਨਾਟਕ ਪੇਸ਼ ਕੀਤਾ | ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਹੋਏ ਕੁਝ ਲੱਕੀ ਡਰਾਅ ਵੀ ਕੱਢੇ ਗਏ ਤੇ ਇਸੇ ਦਿਨ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ | ਲੋਕਾਂ ਦੇ ਖਾਣ-ਪੀਣ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਲਾਏ ਗਏ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਸਿਸਟਰ ਐਂਨਸੀ ਜੋਸਫ਼ ਨੇ ਵੱਡੇ ਦਿਨ ਦੀ ਸਭ ਨੂੰ ਵਧਾਈ ਦਿੱਤੀ | ਇਸ ਸਮੇਂ ਸਕੂਲ ਦੇ ਵਾਈਸ ਪਿ੍ੰਸੀਪਲ ਸਿਸਟਰ ਵਿਨੀਤਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਬੱਚਿਆਂ ਦੀ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਬਦਲਣ ਖ਼ਿਲਾਫ਼ ਕੇਂਦਰ ਸਰਕਾਰ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।