28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਬ ਇੰਸਪੈਕਟਰ ਗੁਰਦੀਪ ਸਿੰਘ ਤਰੱਕੀ ਮਿਲਣ 'ਤੇ ਬਣੇ ਇੰਸਪੈਕਟਰ

ਅਜੀਤ ਡੈਸਕ 21-12-2025
ਗੁਰੂਸਰ ਸੁਧਾਰ, 20 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਪਦਉੱਨਤ ਹੋਣ ਉਪਰੰਤ ਇੰਸਪੈਕਟਰ ਬਣ ਗਏ ਹਨ | ਇਸ ਸਬੰਧੀ ਉਨ੍ਹਾਂ ਦੇ ਮੋਢਿਆਂ 'ਤੇ ਸਟਾਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਮੁਖੀ ਡਾ: ਅੰਕੁਰ ਗੁਪਤਾ ਨੇ ਲਗਾਏ ਤੇ ਭਵਿੱਖ ਵਿਚ ਸ਼ਾਨਦਾਰ ਸੇਵਾਵਾਂ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਜ਼ਿਕਰਯੋਗ ਹੈ ਕਿ ਇੰਸਪੈਕਟਰ ਗੁਰਦੀਪ ਸਿੰਘ ਇਸ ਤੋਂ ਪਹਿਲਾਂ ਪੂਰੇ ਪੁਲਿਸ ਜ਼ਿਲ੍ਹੇ ਵਿਚੋਂ ਸਭ ਤੋਂ ਵੱਧ ਮੁਕੱਦਮਿਆਂ ਦਾ ਨਿਪਟਾਰਾ ਕਰਨ ਬਦਲੇ ਵੀ ਮਹਿਕਮੇ ਪਾਸੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ | ਉਨ੍ਹਾਂ ਦੀ ਇਸ ਤਰੱਕੀ 'ਤੇ ਸੀਨੀਅਰ ਅਫ਼ਸਰਾਂ ਤੋਂ ਇਲਾਵਾ ਸਥਾਨਕ ਥਾਣਾ ਸੁਧਾਰ ਦੇ ਮੁੱਖ ਮੁੁਨਸ਼ੀ ਗੁਰਵਿੰਦਰ ਸਿੰਘ ਲਾਡੀ, ਸਹਾਇਕ ਥਾਣੇਦਾਰਾਂ, ਸਮੂਹ ਸਟਾਫ਼ ਅਤੇ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਨਾਟਕ 'ਸੁਲਗਦੀ ਧਰਤੀ' ਦਾ ਮੰਚਨ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।