18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੀ ਖੁਸ਼ੀ 'ਚ ਪ੍ਰਸ਼ਨ-ਉੱਤਰ ਮੁਕਾਬਲੇ 4 ਨੂੰ

ਅਜੀਤ ਡੈਸਕ 22-12-2025
ਜਗਰਾਉਂ, 21 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਗੁਰਪੁਰਬ ਦੀ ਖੁਸ਼ੀ ਵਿਚ ਪ੍ਰਸ਼ਨ-ਉੱਤਰ ਮੁਕਾਬਲਾ ਗੁਰਦੁਆਰਾ ਗੁਰੂ ਨਾਨਕਪੁਰਾ ਸਾਹਿਬ ਮੋਰੀ ਗੇਟ ਜਗਰਾਉਂ ਵਿਖੇ 4 ਜਨਵਰੀ 2026, ਦਿਨ ਐਤਵਾਰ ਨੂੰ ਸਵੇਰੇ 11:30 ਤੋਂ ਦੁਪਹਿਰ 1:30 ਵਜੇ ਤੱਕ ਕਰਵਾਏ ਜਾਣਗੇ | ਇਹ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ | ਗੁਰਦੁਆਰਾ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਤਿੰਨ ਵਰਗ ਦੇ ਸਿੱਖਿਆਰਥੀ ਭਾਗ ਲੈ ਸਕਣਗੇ | ਪਹਿਲੇ ਵਰਗ ਵਿਚ ਪੰਜਵੀਂ ਜਮਾਤ, ਦੂਸਰੇ ਵਰਗ ਵਿਚ 6ਵੀਂ ਤੋਂ 12ਵੀਂ ਜਮਾਤ ਅਤੇ ਤੀਸਰੇ ਵਰਗ ਵਿਚ 12ਵੀਂ ਜਮਾਤ ਤੋਂ ਉੱਪਰ ਸਰਬ ਸੰਗਤ ਭਾਗ ਲੈ ਸਕੇਗੀ | ਉਨ੍ਹਾਂ ਦੱਸਿਆ ਕਿ ਜੇਤੂ ਪ੍ਰੀਖਿਆਰਥੀ ਨੂੰ ਪ੍ਰਬੰਧਕਾਂ ਦਿਲ-ਖਿੱਚਵੇਂ ਇਨਾਮ ਦਿੱਤੇ ਜਾਣਗੇ |
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਦੇ ਸ਼ਹੀਦਾਂ ਨੂੰ ਸਮਰਪਿਤ 'ਗੁਰਮਤਿ ਚੇਤਨਾ ਮਾਰਚ' 23 ਨੂੰ ਅਗਲੀ ਖ਼ਬਰ ਲੱਜਿਆਵਤੀ ਜੈਨ ਨਰਸਿੰਗ ਇੰਸਟੀਚਿਊਟ ਜਲਾਲਦੀਵਾਲ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।