18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਮਾਜ ਭਲਾਈ ਸੰਸਥਾ ਹੰਬੜਾਂ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਸਹਾਇਤਾ ਕੀਤੀ

ਅਜੀਤ ਡੈਸਕ 22-12-2025
ਹੰਬੜਾਂ, 21 ਦਸੰਬਰ (ਹਰਵਿੰਦਰ ਸਿੰਘ ਮੱਕੜ)-ਸਮਾਜ ਭਲਾਈ ਸੰਸਥਾ ਹੰਬੜਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਸ਼ਗਨ ਦੇ ਤੌਰ 'ਤੇ 11 ਹਜ਼ਾਰ ਰੁਪਏ ਦਿੱਤੇ ਜਾਂਦੇੇ ਹਨ ਤੇ ਹੋਰ ਵੀ ਲੋਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹਕੇ ਯੋਗਦਾਨ ਪਾੲਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਾਹਨੀ, ਸਰਪੰਚ ਚਰਨ ਸਿੰਘ ਗੁਰੂ, ਪੰਚ ਗੁਰਚਰਨ ਸਿੰਘ ਬਾਠ, ਦਵਿੰਦਰ ਲਵਲੀ ਸ਼ਰਮਾ, ਭੁਪਿੰਦਰ ਸਿੰਘ ਮਠਾੜੂ ਨੇ ਦੱਸਿਆ ਕਿ ਇਕ ਲੋੜਵੰਦ ਪਰਿਵਾਰ ਦੇ ਲੜਕੇ ਦੇ ਪੈਰ ਟਰਾਲੀ ਹੇਠਾਂ ਆ ਗਏ ਸਨ, ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ | ਲੋੜਵੰਦ ਪਰਿਵਾਰ ਵਲੋਂ ਸੰਸਥਾ ਤੱਕ ਪਹੁੰਚ ਕੀਤੀ ਗਈ ਤੇ ਹੁਣ ਸੰਸਥਾ ਵਲੋਂ ਲੜਕੇ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਹੈ | ਇਸ ਸਮੇਂ ਪ੍ਰਮੋਦ ਕੁਮਾਰ ਰਾਜੂ, ਸੰਜੀਵ ਕੁਮਾਰ, ਬੱਗਾ ਖਾਨ ਬੀਜਾਂ ਵਾਲੇ, ਪੰਚ ਸੁਖਜੀਤ ਸਿੰਘ, ਬਾਬਾ ਕਲਾਥ ਹਾਊਸ ਵਾਲੇ, ਬਲਵਿੰਦਰ ਸਿੰਘ, ਦਮਨਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਜਰਵਾਲ ਤੋਂ ਆਲਮਗੀਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਾਹਵਾ ਹਸਪਤਾਲ ਹੰਬੜਾਂ ਵਿਖੇ ਕਿ੍ਸਮਸ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।