27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਐਤੀਆਣਾ 'ਚ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 24-12-2025
ਹਲਵਾਰਾ, 23 ਦਸੰਬਰ (ਮਨਦੀਪ ਸਿੰਘ ਉੱਭੀ)-ਐਤੀਆਣਾ ਵਿਚ ਮਨਰੇਗਾ ਮਜ਼ਦੂਰ ਤੇ ਨਗਰ ਨਿਵਾਸੀਆਂ ਨੇ ਸਾਬਕਾ ਸਰਪੰਚ ਲਖਵੀਰ ਸਿੰਘ ਅਗਵਾਈ ਹੇਠ ਕੇਂਦਰ ਸਰਕਾਰ ਦੇ ਮਨਰੇਗਾ ਵਿਰੋਧੀ ਲਿਆਂਦੀ ਸਕੀਮ, ਬੀਜ ਬਿੱਲ ਅਤੇ ਚਾਰ ਲੇਬਰ ਕੋਡ ਬਿੱਲਾਂ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ | ਸਾਬਕਾ ਸਰਪੰਚ ਲਖਵੀਰ ਸਿੰਘ ਨੇ ਕਿਹਾ ਮਜ਼ਦੂਰਾਂ ਨੂੰ ਕੰਮ ਪਹਿਲਾਂ ਹੀ ਨਹੀਂ ਮਿਲ ਰਿਹਾ, ਹੁਣ 60-40 ਦੇ ਅਨੁਪਾਤ ਨਾਲ ਮਿਲਣ ਵਾਲੀ ਲੇਬਰ ਰਾਸ਼ੀ ਵਿਚ ਵੀ ਖੜੋਤ ਪੈਦਾ ਹੋ ਗਈ | ਸੂਬਾ ਸਰਕਾਰ ਕੋਲ ਪਹਿਲਾਂ ਹੀ ਖਜ਼ਾਨੇ ਦੀ ਘਾਟ ਚੱਲ ਰਹੀ ਹੈ, ਕੇਂਦਰ ਸਰਕਾਰ ਨੂੰ ਮਜ਼ਦੂਰ ਵਿਰੋਧੀ ਸਕੀਮਾਂ ਤੁਰੰਤ ਰੋਕਣੀਆਂ ਚਾਹੀਦੀਆਂ ਹਨ | ਇਸ ਸਮੇਂ ਮਨਰੇਗਾ ਮਜ਼ਦੂਰ ਰਾਜ ਸਿੰਘ, ਰੂਪ ਚੰਦ, ਮੇਜਰ ਸਿੰਘ, ਅਮਰ ਸਿੰਘ, ਕਰਮਜੀਤ ਸਿੰਘ, ਕੁਲਵੀਰ ਸਿੰਘ, ਸ਼ਿੰਗਾਰਾ ਸਿੰਘ, ਸੁਸਾਇਟੀ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਗਿੱਲ ਸਾਬਕਾ ਸਰਪੰਚ, ਰਛਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਜਗਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਦਾ ਮਨਰੇਗਾ ਯੋਜਨਾ 'ਚ ਤਬਦੀਲੀ ਕਰਨਾ ਮਜ਼ਦੂਰਾਂ ਲਈ ਘਾਤਕ- ਸੰਧੂ/ਆਂਡਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।