27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 24-12-2025
ਸਿੱਧਵਾਂ ਬੇਟ, 23 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ | ਇਸ ਪਵਿੱਤਰ ਦਿਹਾੜੇ 'ਤੇ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਨੂੰ ਸਮਰਪਿਤ ਕਵਿਤਾਵਾਂ, ਸ਼ਬਦ ਗਾ ਕੇ ਉਨ੍ਹਾਂ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕੀਤਾ | ਸਕੂਲ ਦੀ ਅਧਿਆਪਕਾ ਮੁਕੇਸ਼ ਰਾਣੀ ਅਤੇ ਲਵਪ੍ਰੀਤ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਸਾਹਿਬਜ਼ਾਦਿਆਂ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਗੜੀ ਵਿਚ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਜਾਲਮਾਂ ਨੇ ਨੀਹਾਂ ਵਿਚ ਚਿਣ ਕੇ ਸ਼ਹੀਦ ਕੀਤਾ | ਸਾਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਰੱਖਦੇ ਹੋਏ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦੇ ਹੋਏ ਸਫ਼ਲ ਜੀਵਨ ਜਿਊਣਾ ਚਾਹੀਦਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਸਕੂਲ ਮੁਖੀ ਮੈਡਮ ਕੰਚਨ ਰਾਣੀ, ਵਾਈਸ ਪਿ੍ੰਸੀਪਲ ਮੈਡਮ ਕਮਲੇਸ਼ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਨੇ ਵੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ |
ਪਿਛਲੀ ਖ਼ਬਰ ਸੂਬੇ 'ਚ ਗੈਂਗਸਟਰ ਰਾਜ ਦੇ ਚਲਦਿਆਂ ਵਿਗੜ ਰਹੇ ਹਾਲਾਤ ਲਈ ਸਰਕਾਰ ਜ਼ਿੰਮੇਵਾਰ-ਖ਼ਾਲਸਾ <br/> ਅਗਲੀ ਖ਼ਬਰ ਐਤੀਆਣਾ 'ਚ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।