26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਯੂਨੀਰਾਈਜ਼ ਸਕੂਲ ਵਿਖੇ ਵੀਰ ਬਾਲ ਦਿਵਸ ਮੌਕੇ ਕਰਵਾਈ ਵਿਸ਼ੇਸ਼ ਪ੍ਰਾਰਥਨਾ ਸਭਾ

ਅਜੀਤ ਡੈਸਕ 24-12-2025
ਜਗਰਾਉਂ, 23 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦਸਮੇਸ਼ ਪਿਤਾ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਯੂਨੀਰਾਈਜ਼ ਵਰਲਡ ਸਕੂਲ ਵਿਖੇ 'ਵੀਰ ਬਾਲ ਦਿਵਸ' ਸਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਪੇਸ਼ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼ੀਫੂ ਅੱਗਰਵਾਲ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਜੁਲਮ, ਅਨਿਆ ਵਿਰੁੱਧ ਨਿਡਰਤਾ ਨਾਲ ਮੁਕਾਬਲਾ ਕਰਨ ਦੀ ਪ੍ਰੇਰਨਾ ਲੈਣ ਲਈ ਕਿਹਾ | ਡਾਇਰੈਕਟਰ ਡਾ: ਪੱਲਵੀ ਅੱਗਰਵਾਲ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਨੇਹਾ ਰਤਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ ਅੱਜ ਦੀ ਪੀੜ੍ਹੀ ਨੂੰ ਦੱਸਣ ਦੀ ਜ਼ਰੂਰਤ ਹੈ |
ਪਿਛਲੀ ਖ਼ਬਰ ਸਤਲੁਜ ਦਰਿਆ 'ਤੇ ਬਣੇ ਪੁਲ ਦੇ ਪੱਛਮ ਵੱਲ ਹੋ ਰਹੀ ਨਾਜਾਇਜ਼ ਮਾਈਨਿੰਗ ਨਾਲ ਸਰਕਾਰ ਨੂੰ ਲੱਗ ਰਿਹਾ ਰੋਜ਼ਾਨਾਂ ਲੱਖਾਂ ਦਾ... ਅਗਲੀ ਖ਼ਬਰ ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।