25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ 'ਤੇ ਮਜ਼ਬੂਤ ਹੋਇਆ-ਦਿਉਲ, ਛੀਨਾ

ਅਜੀਤ ਡੈਸਕ 24-12-2025
ਸਿੱਧਵਾਂ ਬੇਟ, 23 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਦਿਉਲ ਅਤੇ ਅਕਾਲੀ ਆਗੂ ਜਸਵਿੰਦਰ ਸਿੰਘ ਛੀਨਾਂ ਸਾਬਕਾ ਸਰਪੰਚ ਗੋਰਸੀਆਂ ਕਾਦਰਬਖਸ਼ ਨੇ ਅੱਜ ਸੰੰਮਤੀ ਜ਼ੋਨ ਸਲੇਮਪੁਰਾ ਤੋਂ ਚੋਣ ਲੜੇ ਬੀਬੀ ਕਮਲਜੀਤ ਕੌਰ ਮਾਤਾ ਅਕਾਲੀ ਆਗੂ ਪਿ੍ਤਪਾਲ ਸਿੰਘ ਦੇ ਲਾਗਲੇ ਪਿੰਡ ਤਲਵਾੜਾ ਸਥਿਤ ਗ੍ਰਹਿ ਵਿਖੇ ਪੁੱਜਕੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ 'ਤੇ ਮਜ਼ਬੂਤ ਹੋਇਆ ਹੈ | ਉਨ੍ਹਾਂ ਆਖਿਆ ਕਿ ਪੂਰੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਰਾਂ ਦੇ ਮਿਲੇ ਅਥਾਹ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ 2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਨ ਤੋਂ ਕੋਈ ਵੀ ਰੋਕ ਨਹੀਂ ਸਕਦਾ ਅਤੇ 2026 ਦਾ ਸਾਲ ਵਿਚ ਪਾਰਟੀ ਹੁਣ ਨਾਲੋਂ ਕਈ ਗੁਣਾ ਮਜਬੂਤ ਹੋ ਜਾਵੇਗੀ | ਇਸ ਮੌਕੇ ਅਕਾਲੀ ਆਗੂ ਪਿ੍ਤਪਾਲ ਸਿੰਘ ਨੇ ਵੀ ਉਨ੍ਹਾਂ ਦੀ ਮਾਤਾ ਨੂੰ ਵੋਟਾਂ ਪਾਉਣ 'ਤੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਸਿੰਘ, ਕਰਮਜੀਤ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਲੰਬੜਦਾਰ ਰੇਸ਼ਮ ਸਿੰਘ, ਸੁਰਿੰਦਰ ਸਿੰਘ, ਦਲੀਪ ਸਿੰਘ, ਗੁਰਦੀਪ ਸਿੰਘ, ਰਾਜਵਿੰਦਰ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਮੰਦਰ ਸਿੰਘ ਆਦਿ ਤੋਂ ਇਲਾਵਾ ਕਈ ਹੋਰ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇ ਦੇ ਹਿਤ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਸੁਰੱਖਿਅਤ - ਅਰਵਿੰਦਰ ਰਸੂਲਪੁਰ <br/> ਅਗਲੀ ਖ਼ਬਰ ਜਗਰਾਉਂ ਦੇ ਵਪਾਰੀਆਂ ਨੇ ਸੋਸ਼ਲ ਮੀਡੀਆ ਦੀ ਮਦਦ ਨਾਲ ਅਮਰਗੜ੍ਹ ਤੋਂ ਲੱਖਾਂ ਰੁਪਏ ਦਾ ਸੋਨਾ ਚੋਰੀ ਕਰਨ ਵਾਲਾ ਦਬੋਚਿਆ ਅਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।