28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬਲਾਕ ਸੰਮਤੀ ਜੇਤੂ ਗੀਟਾ ਤੇ ਕਾਂਗਰਸੀ ਆਗੂਆਂ ਦਾ ਪਿੰਡ ਬਰਸਾਲ 'ਚ ਕੀਤਾ ਸਨਮਾਨ

ਅਜੀਤ ਡੈਸਕ 26-12-2025
ਜਗਰਾਉਂ, 25 ਦਸੰਬਰ (ਗੁਰਦੀਪ ਸਿੰਘ ਮਲਕ)-ਬਰਸਾਲ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ 'ਚ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸੀ ਆਗੂ ਗੁਰਜੀਤ ਸਿੰਘ ਗੀਟਾ ਦਾ ਸਨਮਾਨ ਕਰਨ ਲਈ ਪਿੰਡ ਬਰਸਾਲ ਵਾਸੀਆਂ ਵਲੋਂ ਇਕ ਸਮਾਗਮ ਕੀਤਾ ਗਿਆ | ਇਸ ਸਮਾਰੋਹ ਵਿਚ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਆਪਣੇ ਸਾਥੀਆਂ ਸਮੇਤ ਹਾਜ਼ਰ ਹੋਏ | ਜਿਨ੍ਹਾਂ ਆਪਣੇ ਸੰਬੋਧਨ ਕਿਹਾ ਕਿ ਪਮਜੋਨ ਬਰਸਾਲ ਵਾਲਿਆਂ ਨੇ ਬਲਾਕ ਸੰਮਤੀ ਦੀ ਚੋਣ ਵਿਚ ਗੁਰਜੀਤ ਗੀਟੇ ਨੂੰ ਜਿਤਾ ਕੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਨੀਂਹ ਰੱਖ ਦਿੱਤੀ ਹੈ, ਉਨ੍ਹਾਂ ਪਿੰਡ ਵਾਸੀਆਂ ਅਤੇ ਗੁਰਜੀਤ ਸਿੰਘ ਗੀਟੇ ਨੂੰ ਜਿੱਤ ਦੀ ਵਧਾਈ ਦਿੱਤੀ | ਇਸ ਮੌਕੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਬਰਸਾਲ ਨੇ ਕਿਹਾ ਕਿ ਗੁਰਜੀਤ ਸਿੰਘ ਗੀਟਾ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੈ, ਜਿਸ ਨੇ ਪਾਰਟੀ ਲਈ ਬਹੁਤ ਕੰਮ ਕੀਤਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਗੀਟੇ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਤਰਸੇਮ ਸਿੰਘ ਰਸੂਲਪੁਰ, ਉੱਤਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਸ਼ਾਹਿਬਜ਼ਾਦਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।