26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬੀ.ਕੇ.ਯੂ. ਡਕੌਂਦਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਸੁਸ਼ੀਲ)-ਇਲਾਕੇ ਦੇ ਕਿਸਾਨਾਂ ਦਾ ਇਕ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਦੀ ਅਗਵਾਈ ਹੇਠ ਸਥਾਨਕ ਐੱਸ.ਡੀ.ਐੱਮ. ਮੈਡਮ ਪਾਇਲ ਗੋਇਲ ਨੂੰ ਮਿਲਿਆ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਐੱਸ.ਡੀ.ਐੱਮ. ਮੈਡਮ ਪਾਇਲ ਗੋਇਲ ਨੂੰ ਦੱਸਿਆ ਕਿ ਗਰੀਨ ਫੀਲਡ ਐਕਸਪ੍ਰੈਸ ਹਾਈਵੇ ਲਈ ਰਾਏਕੋਟ ਹਲਕੇ ਵਿਚ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਸਬੰਧੀ ਕਿਸਾਨਾਂ ਨੂੰ ਬਣਦਾ ਹੱਕ ਦਿਵਾਉਣ ਲਈ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਕਿਸਾਨਾਂ ਦਾ ਇਕ ਪੱਕਾ ਮੋਰਚਾ ਬੀਕੇਯੂ ਦੀ ਅਗਵਾਈ ਹੇਠ ਚੱਲ ਰਿਹਾ ਹੈ ਪਰ ਇਸ ਪੱਕੇ ਮੋਰਚੇ ਦੇ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਹੁਣ ਤੱਕ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦੀ ਤੋਂ ਜਲਦੀ ਦਵਾਇਆ ਜਾਵੇ | ਇਸ ਤੋਂ ਇਲਾਵਾ ਜੋ ਜ਼ਮੀਨਾਂ ਕਿਸਾਨਾਂ ਦੇ ਪਿਤਾ ਪੁਰਖਿਆਂ ਦੇ ਨਾਂਅ 'ਤੇ ਹਨ ਉਨ੍ਹਾਂ ਦੀ ਵਿਰਾਸਤ ਮੌਜੂਦਾ ਪਰਿਵਾਰਿਕ ਮੈਂਬਰਾਂ ਦੇ ਨਾਂਅ 'ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਕਮ ਮਿਲ ਸਕੇ | ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਵੀ ਸੁਧਾਰੀ ਜਾਵੇ | ਉਨ੍ਹਾਂ ਕਿਹਾ ਕਿ ਭਾਰਤ ਮਾਲਾ ਯੋਜਨਾ ਤਹਿਤ ਬਣ ਰਹੇ ਬੱਲੋਵਾਲ ਤੋਂ ਬਠਿੰਡਾ ਗਰੀਨ ਫੀਲਡ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਸਮੇਂ ਸਰਕਾਰ ਅਤੇ ਪ੍ਰਸ਼ਾਸਨ ਨੇ ਵੱਡਾ ਧੋਖਾ ਕੀਤਾ ਹੈਂ | ਜਿੰਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਗਈਆਂ ਹਨ ਅਤੇ ਤਕਸੀਮ ਨਹੀਂ ਹੋਈ ਦਾ ਮੁਆਵਜ਼ਾ ਕਬਜ਼ੇ ਦੇ ਅਧਾਰ ਉੱਪਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨਾਂ ਵਲੋਂ ਆਪਣੀਆਂ ਜਮੀਨਾਂ ਦਾ ਕਬਜ਼ਾ ਵਾਪਿਸ ਲਿਆ ਜਾਵੇਗਾ | ਇਸ ਸਮੇਂ ਵਫ਼ਦ ਵਿਚ ਮਿਲਣ ਵਾਲਿਆਂ ਵਿਚ ਪ੍ਰਧਾਨ ਜਗਦੇਵ ਸਿੰਘ ਸਿਵੀਆ, ਪ੍ਰਧਾਨ ਗੁਰਜੀਤ ਸਿੰਘ ਬੋਪਾਰਾਏ ਖੁਰਦ, ਜਗਦੀਪ ਸਿੰਘ ਸਿਵੀਆਂ, ਹਰਮਿੰਦਰ ਸਿੰਘ ਬੋਪਾਰਾਏ, ਸਰਪੰਚ ਹਰਪ੍ਰੀਤ ਸਿੰਘ ਬੋਪਾਰਾਏ ਖੁਰਦ, ਸਤਬੀਰ ਸਿੰਘ ਬੋਪਾਰਾਏ ਖੁਰਦ, ਲਖਵੀਰ ਸਿੰਘ ਬੋਪਾਰਾਏ ਖੁਰਦ, ਮਨਜੀਤ ਸਿੰਘ ਬੋਪਾਰਾਏ ਖੁਰਦ, ਰਾਜਵਿੰਦਰ ਸਿੰਘ ਸਿਵੀਆਂ, ਸੀਰਾ ਸਿੰਘ ਬੋਪਾਰਾਏ, ਸਤਿਬੀਰ ਸਿੰਘ ਬੋਪਾਰਾਏ, ਬਲਕਾਰ ਸਿੰਘ ਬੋਪਾਰਾਏ, ਤਾਰਾ ਸਿੰਘ ਬੋਪਾਰਾਏ, ਪ੍ਰਭਜੋਤ ਸਿੰਘ ਬੋਪਾਰਾਏ, ਜਗਦੇਵ ਸਿੰਘ ਸਿਵੀਆਂ, ਗੁਰਵਿੰਦਰ ਸਿੰਘ ਸਿਵੀਆਂ, ਗੁਰਿੰਦਰ ਸਿੰਘ ਸਿਵੀਆਂ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਬੀ.ਐੱਸ.ਕੇ. ਟੀਮ ਨੇ 10 ਵਿਦਿਆਰਥੀਆਂ ਨੂੰ ਐਨਕਾਂ ਦਿੱਤੀਆਂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਹੱਕੀ ਮੰਗਾਂ ਨੂੰ ਲੈ ਕੇ ਲੀਲਾਂ ਮੇਘ ਸਿੰਘ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।