26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 26-12-2025
ਗੁਰੂਸਰ ਸੁਧਾਰ, 25 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਏ ਗਏ | ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੂਰਾ ਹਫ਼ਤਾ ਸਕੂਲ ਵਿਚ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਲਿਖਤੀ ਮੁਕਾਬਲਾ ਕਰਵਾਇਆ ਗਿਆ | ਸਕੂਲ ਵਿਖੇ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਪ੍ਰਧਾਨ ਡਾਕਟਰ ਐੱਚ.ਐੱਸ. ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾਕਟਰ ਮਨਪ੍ਰੀਤ ਕੌਰ ਧਾਲੀਵਾਲ ਅਤੇ ਪਿ੍ੰਸੀਪਲ ਸ੍ਰੀ ਚੰਦਰਸ਼ੇਖਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੱਤਾ |
ਪਿਛਲੀ ਖ਼ਬਰ ਸੀ.ਐੱਨ.ਆਈ. ਚਰਚ ਜਗਰਾਉਂ ਵਿਖੇ ਕ੍ਰਿਸਮਸ ਦਿਵਸ ਮਨਾਇਆ ਅਗਲੀ ਖ਼ਬਰ ਆਰ.ਬੀ.ਐੱਸ.ਕੇ. ਟੀਮ ਨੇ 10 ਵਿਦਿਆਰਥੀਆਂ ਨੂੰ ਐਨਕਾਂ ਦਿੱਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।