25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਮਹਾਂਪ੍ਰਗਿਆ ਸਕੂਲ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 26-12-2025
ਜਗਰਾਉਂ, 25 ਦਸੰਬਰ (ਵਿਨੋਦ ਕੁਮਾਰ)-ਮਹਾਂਪ੍ਰਗਿਆ ਸਕੂਲ ਜਗਰਾਉਂ ਦੇ ਡਾਇਰੈਕਟਰ ਵਿਸ਼ਾਲ ਜੈਨ ਦੀ ਅਗਵਾਈ ਹੇਠ ਸ਼ਹਿਰ ਦੇ ਝਾਂਸੀ ਰਾਣੀ ਚੌਂਕ ਵਿਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਕੇਸਰ ਬਦਾਮ ਪਾ ਕੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਡਾਇਰੈਕਟਰ ਵਿਸ਼ਾਲ ਜੈਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤਾਂ ਤੋਂ ਜਾਣੂੰ ਕਰਵਾਉਣ ਲਈ ਲਗਭਗ ਇਕ ਹਫ਼ਤੇ ਤੋਂ ਸਕੂਲ ਦੀ ਸਵੇਰ ਦੀ ਸਭਾ ਵਿਚ ਬੱਚਿਆਂ ਵਲੋਂ ਗੁਰਬਾਣੀ ਦੇ ਸ਼ਬਦ ਅਤੇ ਕਵਿਤਾ ਉਚਾਰਨ ਕੀਤੀਆਂ ਗਈਆਂ ਹਨ | ਇਸ ਮੌਕੇ ਲਗਾਏ ਦੁੱਧ ਦੇ ਲੰਗਰ 'ਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੇਵਾ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਮੈਡਮ ਸ਼੍ਰੀਮਤੀ ਪ੍ਰਭਜੀਤ ਕੌਰ ਵਰਮਾ ਨੇ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਧਾਰਮਿਕ ਅਤੇ ਸੇਵਾ ਭਾਵਨਾ ਦਾ ਗੁਣ ਹੋਣਾ ਬਹੁਤ ਜ਼ਰੂਰੀ ਹੈ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਚਕਰ ਵਿਖੇ 5 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਸੀ.ਐੱਨ.ਆਈ. ਚਰਚ ਜਗਰਾਉਂ ਵਿਖੇ ਕ੍ਰਿਸਮਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।