25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਚਕਰ ਵਿਖੇ 5 ਰੋਜ਼ਾ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 26-12-2025
ਹਠੂਰ, 25 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਵਿਖੇ ਇਕੋ ਇਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਤੇ ਦਸਵੀਂ ਵਿਖੇ ਯੰਗ ਫੈੱਡਰੇਸ਼ਨ ਕਲੱਬ ਚਕਰ, ਧਰਮ ਪ੍ਰਚਾਰ ਜੱਥਾ ਚਕਰ ਵਲੋਂ ਸਮੂਹ ਐੱਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਇੰਨ੍ਹਾਂ ਪੰਜ ਰੋਜ਼ਾ ਸਮਾਗਮਾਂ 'ਚ ਪ੍ਰਸਿੱਧ ਸਿੱਖ ਵਿਦਵਾਨ ਕਥਾਵਾਚਕ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਗਿਆਨੀ ਮਨਦੀਪ ਸਿੰਘ ਮੁਰੀਦ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਗਿਆਨੀ ਸੁਖਦੇਵ ਸਿੰਘ ਬਾਉਲੀ ਸਾਹਿਬ ਡੱਲਾ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਜੌਨੀ ਤਖਾਣਵੱਧ, ਗਿਆਨੀ ਸਤਨਾਮ ਸਿੰਘ ਨਾਨਕਸਰ ਅਤੇ ਕਵੀਸ਼ਰ ਗਿਆਨੀ ਸੁਖਵੀਰ ਸਿੰਘ ਗੁਰੂ ਨਾਨਕ ਦਲ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘ ਉੱਚੇਚੇ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਪੰਜੇ ਦਿਨ ਪੁੱਜਦੀਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਸਿੱਖੀ ਸਿਧਾਂਤਾਂ ਅਤੇ ਗੁਰਬਾਣੀ ਨਾਲ ਜੋੜਿਆ | ਪ੍ਰਬੰਧਕਾਂ ਨੇ ਸਮੂਹ ਕਥਾਵਾਚਕਾਂ ਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ 'ਤੇ ਸਿਰੋਪਾਉ ਦੇ ਕੇ ਸਨਮਾਨ ਕੀਤਾ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਆਖਰੀ ਦਿਨ ਅੰਮਿ੍ਤ ਸੰਚਾਰ ਵੀ ਹੋਇਆ |
ਪਿਛਲੀ ਖ਼ਬਰ ਕੌਮੀ ਖੋਜ ਅਭਿਆਨ ਤਹਿਤ ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਕਰਵਾਈ ਅਗਲੀ ਖ਼ਬਰ ਮਹਾਂਪ੍ਰਗਿਆ ਸਕੂਲ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।