25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੌਮੀ ਖੋਜ ਅਭਿਆਨ ਤਹਿਤ ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਕਰਵਾਈ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਸੁਸ਼ੀਲ)-ਕੌਮੀ ਖੋਜ ਅਭਿਆਨ-2025 ਅਧੀਨ ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਬਲਾਕ ਨੋਡਲ ਅਫ਼ਸਰ ਰਾਏਕੋਟ ਸ੍ਰੀਮਤੀ ਅਮਰਦੀਪ ਕੌਰ ਦੀ ਅਗਵਾਈ ਵਿਚ ਬਲਾਕ ਰਾਏਕੋਟ ਦੀ ਬਲਾਕ ਪੱਧਰੀ ਗਣਿਤ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਵਿਖੇ ਕਰਵਾਈ ਗਈ | ਜਿਸ ਵਿਚ ਐੱਸ.ਓ.ਈ. ਦੱਧਾਹੂਰ, ਸਰਕਾਰੀ ਸਕੂਲ ਮਾਣੂੰਕੇ, ਅਜੀਤਸਰ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ | ਜੇਤੂਆਂ ਨੂੰ ਇਨਾਮਾਂ ਦੀ ਵੰਡ ਮੁੱਖ ਅਧਿਆਪਕ ਸ਼੍ਰੀਮਤੀ ਸੀਮਾ ਰਾਣੀ ਵਲੋਂ ਹੋਰ ਅਧਿਆਪਕਾਂ ਦੇ ਸਹਿਯੋਗ ਨਾਲ ਕੀਤੀ ਗਈ | ਜੱਜਮੈਂਟ ਸ੍ਰੀਮਤੀ ਸੰਗੀਤਾ ਜੈਨ, ਸੰਦੀਪ ਕੁਮਾਰ, ਹਰਵਿੰਦਰ ਸਿੰਘ ਅਤੇ ਚਮਕੌਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਵੀਨਾ ਰਾਣੀ ਅਤੇ ਸਮੂਹ ਸਕੂਲ ਸਟਾਫ਼ ਸਮੇਤ ਬਲਾਕ ਰਾਏਕੋਟ ਦੇ ਬੀ.ਆਰ.ਸੀ ਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਚਕਰ ਵਿਖੇ 5 ਰੋਜ਼ਾ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।