25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਏਕੋਟ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਦਫ਼ਤਰ ਗੁਰੀਲਾ ਨਗਰ ਰਾਏਕੋਟ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਕੀਤੀ | ਇਸ ਮੀਟਿੰਗ ਵਿਚ ਖ਼ਜ਼ਾਨਚੀ ਗੁਰਦਰਸ਼ਨ ਸਿੰਘ ਅਤੇ ਸੈਕਟਰੀ ਨੈਬ ਸਿੰਘ ਲੋਚਮਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਪ੍ਰਧਾਨ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਤੇ ਕੌਮਾਂਤਰੀ ਪੱਧਰ ਦੇ ਹਾਲਾਤ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਭਾਜਪਾ ਦੀ ਕੇਂਦਰੀ ਸਰਕਾਰ ਵਲੋਂ ਲਾਗੂ ਕੀਤੇ ਗਏ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ਅਤੇ ਕਿਹਾ ਕਿ 29 ਕਾਨੂੰਨਾਂ ਰਾਹੀਂ ਜੋ ਵੀ ਕੁਝ ਸਹੂਲਤਾਂ ਮਜ਼ਦੂਰਾਂ ਨੂੰ ਮਿਲਦੀਆਂ ਸਨ, ਉਹ ਖ਼ਤਮ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇੰਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਤਿੱਖੇ ਸੰਘਰਸ਼ ਕੀਤੇ ਜਾਣਗੇ | ਇਸ ਮੌਕੇ ਸੂਬਾ ਜਨਰਲ ਸੈਕਟਰੀ ਨੈਬ ਸਿੰਘ ਲੋਚਮਾ ਨੇ ਪਿਛਲੇ ਕੰਮਾਂ ਦੀ ਰਿਪੋਰਟ ਕੀਤੀ | ਇਸ ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮੈਂਬਰਸ਼ਿਪ 50 ਹਜ਼ਾਰ ਕੀਤੀ ਜਾਵੇਗੀ | ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਚਾਰ ਲੇਬਰ ਕੋਡਾਂ ਬਾਰੇ ਜਾਣਕਾਰੀ ਦੇਣ ਲਈ ਤਹਿਸੀਲ, ਬਲਾਕ ਤੇ ਖੇਤਰੀ ਪੱਧਰ 'ਤੇ ਰੈਲੀਆਂ ਕੀਤੀਆਂ ਜਾਣਗੀਆਂ | ਮੀਟਿੰਗ ਵਿਚ ਸਰਬਸੰਮਤੀ ਨਾਲ ਪਨਬਸ ਤੇ ਪੀ.ਆਰ.ਟੀ.ਸੀ. ਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲੜ੍ਹੇ ਜਾ ਰਹੇ ਸੰਘਰਸ਼ਾਂ ਦੀ ਪੂਰਨ ਹਮਾਇਤ ਕੀਤੀ ਗਈ |
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਲੰਗਰ ਅੱਜ ਤੋਂ ਅਗਲੀ ਖ਼ਬਰ ਹੰਬੜਾਂ ਦੇ ਸਰਕਾਰੀ ਸਕੂਲ 'ਚ ਅਧਿਆਪਕ-ਮਾਪੇ ਮਿਲਣੀ ਦੌਰਾਨ ਲਗਾਈ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।