25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਲੰਗਰ ਅੱਜ ਤੋਂ

ਅਜੀਤ ਡੈਸਕ 26-12-2025
ਰਾਏਕੋਟ, 25 ਦਸੰਬਰ (ਬਲਵਿੰਦਰ ਸਿੰਘ ਲਿੱਤਰ) ਗੁਰਦੁਆਰਾ ਭਗਤ ਨਾਮਦੇਵ ਜੀ, ਆੜ੍ਹਤੀਆਂ ਐਸੋਸੀਏਸ਼ਨ, ਅਕਾਊਟੈਂਟ ਯੂਨੀਅਨ, ਅਨਾਜ ਮੰਡੀ ਮਜ਼ਦੂਰ ਯੂਨੀਅਨ, ਮਾਰਕੀਟ ਕਮੇਟੀ ਰਾਏਕੋਟ, ਸਮੂਹ ਦੁਕਾਨਦਾਰ ਮਲੇਰਕੋਟਲਾ ਰੋਡ ਅਤੇ ਵਿਸ਼ਵਕਰਮਾ ਟੈਂਪੂ ਯੂਨੀਅਨ ਵਲੋਂ ਦਾਣਾ ਮੰਡੀ ਰਾਏਕੋਟ ਦੇ ਮੁੱਖ ਗੇਟ 'ਤੇ 3 ਰੋਜ਼ਾ ਗੁਰੂ ਦਾ ਲੰਗਰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲੀਪ ਸਿੰਘ ਛਿੱਬਰ, ਅਕਾਊਟੈਂਟ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਲੋਹਟਬੱਦੀ, ਸੁਭਾਸ਼ ਵਰਮਾ, ਡਾ.ਨਿਰਭੈ ਸਿੰਘ, ਨੀਰਜ ਕੁਮਾਰ ਨੇ ਦੱਸਿਆ ਕਿ 26, 27 ਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਏ ਜਾਣਗੇ | ਇਸ ਤੋਂ ਇਲਾਵਾ ਮਨੁੱਖਤਾ ਦੀ ਭਲਾਈ ਲਈ 27 ਤੇ 28 ਦਸੰਬਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਦਾਨੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਅਪੀਲ ਕੀਤੀ |
ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਦੇ ਸੰਬੰਧ 'ਚ ਪ੍ਰਭਾਤ ਫੇਰੀ ਸਜਾਈ ਅਗਲੀ ਖ਼ਬਰ ਰਾਏਕੋਟ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।