19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਪੁੱਜਣ 'ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਸ੍ਰੀ ਰੁਮਾਲਾ ਸਾਹਿਬ ਭੇਟ ਕੀਤੇ ਗਏ, ਜਦਕਿ ਪੰਜ ਪਿਆਰਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ | ਨਗਰ ਕੀਰਤਨ ਨਾਲ ਜਾ ਰਹੀ ਸੰਗਤਾਂ ਲਈ ਲੰਗਰਾਂ ਦੇ ਉੱਚਿਤ ਪ੍ਰਬੰਧ ਕੀਤੇ ਗਏ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਰਿਕਾਰਡ ਕੀਪਰ ਹਰਜਿੰਦਰ ਸਿੰਘ, ਕੈਸ਼ੀਅਰ ਹਰਮਿੰਦਰ ਸਿੰਘ ਭੂੰਦੜੀ, ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਗੁਰਜੀਤ ਸਿੰਘ ਗੁੱਜਰਵਾਲ, ਕਾਕੂ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਰੱਤੋਵਾਲ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੁੱਧ ਦੇ ਲੰਗਰ ਲਗਾਉਣ ਲਈ ਜਥਾ ਰਵਾਨਾ ਅਗਲੀ ਖ਼ਬਰ ਪਿੰਡ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।