24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੜ੍ਹਪਧਾਣੇ 'ਚ ਸੰਗਰਾਂਦ ਦੇ ਦਿਹਾੜੇ ਨੰੁੂ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 16-06-2025
ਔੜ, 15 ਜੂਨ (ਗੁਰਨਾਮ ਸਿੰਘ ਸੈਣੀ) - ਇਤਿਹਾਸਕ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰੀ ਸਾਹਿਬ ਗੜ੍ਹਪਧਾਣਾ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ, ਪਿੰਡ ਤੇ ਇਲਾਕੇ ਦੀਆਂ ਸਮੂਹ ਸ਼ਰਧਾਲੂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸਾਹ ਨਾਲ ਅੰ੍ਰਮਿਤ ਵੇਲੇ ਦੀਆਂ ਬਾਣੀਆਂ ਅਤੇ ਬਾਰ੍ਹਾਂਮਾਹ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਤੇ ਹੋਰ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਵਿਚਾਰਾਂ ਤੇ ਬਾਰ੍ਹਾਂਮਾਹ 'ਚ ਹਾੜ੍ਹ ਮਹੀਨੇ ਦੀ ਮਹੱਤਤਾ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅੰਤ 'ਚ ਗੁਰੁੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪਿੰਡ ਤੇ ਇਲਾਕੇ ਦੀਆਂ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦਰਬਾਰ ਮੱਲ੍ਹਾ ਸੋਢੀਆਂ 'ਚ ਕਰਾਇਆ ਸਾਲਾਨਾ ਮੇਲਾ ਅਗਲੀ ਖ਼ਬਰ ਰਾਜਾ ਹਸਪਤਾਲ ਨਵਾਂਸ਼ਹਿਰ ਵਲੋਂ ਸੰਗਰਾਂਦ ਦੇ ਸ਼ੁੱਭ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।