24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 16-06-2025
ਬੰਗਾ, 15 ਜੂਨ (ਕੁਲਦੀਪ ਸਿੰਘ ਪਾਬਲਾ) - ਬੰਗਾ ਸ਼ਹਿਰ 'ਚ ਪੈਂਦੇ ਥਾਣਾ ਸਿਟੀ ਬੰਗਾ ਦੀ ਪੁਲਿਸ ਨੇ ਡੀ.ਐਸ.ਪੀ ਹਰਜੀਤ ਗਿੱਲ ਦੀ ਨਿਰਦੇਸ਼ਨਾ ਹੇਠ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ 'ਚ 30 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਪ੍ਰਦੀਪ ਕੁਮਾਰ ਉਰਫ਼ ਦੀਪਾ ਪੁੱਤਰ ਗੁਰਨਾਮ ਸਿੰਘ ਵਾਸੀ ਭੂਤਾਂ ਵਜੋਂ ਹੋਈ ਹੈ | ਉਨ੍ਹਾਂ ਆਖਿਆ ਕਿ ਕਾਬੂ ਕੀਤਾ ਕਥਿਤ ਦੋਸ਼ੀ ਸ਼ਹੀਦਾਂ ਦੀ ਜਗ੍ਹਾ, ਜੀਂਦੋਵਾਲ ਕੋਲ ਪੈਦਲ ਜਾ ਰਿਹਾ ਸੀ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਪੁੱਛ-ਗਿੱਛ ਦੌਰਾਨ ਸਵਾਲਾਂ ਦੇ ਜਵਾਬ ਨਾ ਦੇ ਪਾਇਆ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਕਥਿਤ ਦੋਸ਼ੀ ਪ੍ਰਦੀਪ ਕੁਮਾਰ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਤਫ਼ਤੀਸ਼ ਕਰਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਘਰ 'ਚ ਖੜ੍ਹੀ ਨਵੀਂ ਕਾਰ ਨੂੰ ਅਣਪਛਾਤਿਆਂ ਬੁਰੀ ਤਰ੍ਹਾਂ ਭੰਨਿਆ ਅਗਲੀ ਖ਼ਬਰ ਲਧਾਣਾ ਝਿੱਕਾ ਵਿਖੇ ਸਨਮਾਨ ਸਮਾਗਮ ਤੇ ਯਾਦਗਾਰੀ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।