ਸੜੋਆ, 15 ਜੂਨ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੋਧ ਮੁਹਿੰਮ ਤਹਿਤ ਐਸ.ਐਚ.ਓ ਰਾਜ ਪਰਵਿੰਦਰ ਕੌਰ ਪੋਜੇਵਾਲ ਅਤੇ ਸਹਾਇਕ ਸਬ-ਇੰਸਪੈਕਟਰ ਚੌਂਕੀ ਸੜੋਆ ਦੇ ਇੰਚਾਰਜ ਸਤਨਾਮ ਸਿੰਘ ਰੰਧਾਵਾ ਸਮੇਤ ਹੌਲਦਾਰ ਜਸਵਿੰਦਰ ਸਿੰਘ, ਹੌਲਦਾਰ ਜਗਦੀਪ ਕਟਾਰੀਆ, ਸੀ.ਸੀ ਪੰਜਾਬ ਹੋਮ ਗਾਰਡ ਗੁਰਮੁਖ ਸਿੰਘ, ਕਾਂਸਟੇਬਲ ਅਮਨਦੀਪ ਸਿੰਘ, ਸਮੇਤ ਪੁਲਿਸ ਪਾਰਟੀ ਬਰਾਏ ਗਸ਼ਤ ਚੈਕਿੰਗ ਸ਼ੱਕੀ ਪੁਰਸ਼ਾਂ ਸ਼ੱਕੀ ਵਹੀਕਲਾਂ ਦਾ ਸਬੰਧ ਵਿੱਚ ਪੁਲਿਸ ਚੌਂਕੀ ਸੜੋਆ ਤੋਂ ਥਾਣਾ ਪੋਜੇਵਾਲ ਹੁੰਦੇ ਹੋਏ ਪਿੰਡ ਸਹੂੰਗੜਾ ਸਾਈਡ ਨੂੰ ਜਾ ਰਹੇ ਸੀ, ਜਦੋਂ ਪੁਲਿਸ ਪਾਰਟੀ ਪਿੰਡ ਸਹੂੰਗੜਾ ਤੋਂ ਥੋੜ੍ਹਾ ਪਿੱਛੇ ਪੁਲੀ ਕੋਲ ਆ ਪੁੱਜੀ ਤਾਂ ਨੇੜੇ ਸਰਵਾੜ੍ਹ ਅਤੇ ਝਾੜੀਆਂ ਵਿੱਚ ਬੈਠੇ ਕੇ ਸਿਲਵਰ ਪੇਪਰ ਦੀ ਪੰਨੀ ਹੇਠ ਲੈਟਰ ਜਲਾ ਕੇ ਨਸ਼ਾ ਕਰਦੇ ਦਿਖਾਈ ਦਿੱਤੇ | ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਪੇਪਰ ਦੀ ਪੰਨੀ, ਲਾਈਟਰ ਅਤੇ 10 ਰੁਪਏ ਦਾ ਕਰੰਸੀ ਨੋਟ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਏ.ਐਸ.ਆਈ ਨੇ ਸਾਥੀ ਕਰਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਉਹਨਾਂ ਦਾ ਨਾਂਅ ਪਤਾ ਪੁੱਛਿਆ ਉਹਨਾਂ ਨੇ ਆਪਣਾ ਨਾਂ ਮਨਪ੍ਰੀਤ ਸਿੰਘ ਪੁੱਤਰ ਬ੍ਰਹਮਾਨੰਦ ਵਾਸੀ ਬੇਗਮਪੁਰ ਥਾਣਾ ਪੋਜੇਵਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਦੂਜੇ ਨੌਜਵਾਨ ਨੇ ਆਪਣਾ ਨਾਂਅ ਸਰਬਜੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਮਹਿਤਪੁਰ ਥਾਣਾ ਬਲਾਚੌਰ ਦੱਸਿਆ ਅਤੇ ਇਹਨਾਂ ਦੋਨਾਂ ਵਿਅਕਤੀਆਂ ਵਿਰੋਧ ਪੋਜੇਵਾਲ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਇਨਾਂ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭੇਜ ਦਿੱਤਾ ਹੈ |