ਨਵਾਂਸ਼ਹਿਰ, 15 ਜੂਨ (ਦੀਦਾਰ ਸਿੰਘ ਸ਼ੇਤਰਾ) - ਨਵਾਂਸ਼ਹਿਰ ਵਿਖੇ ਹਾੜ੍ਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਵੱਖ- ਵੱਖ ਥਾਈਾ ਸ਼ਰਧਾ ਨਾਲ ਮਨਾਇਆ ਗਿਆ | ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਬਾਰਾਂ ਮਾਹ ਦੇ ਪਾਠ ਸਰਵਣ ਕਰਵਾਏ ਗਏ ਅਤੇ ਬਾਅਦ ਵਿੱਚ ਹਾੜ੍ਹ ਮਹੀਨੇ ਦੀ ਭਾਈ ਮਨਜੀਤ ਸਿੰਘ ਵੱਲੋਂ ਵਿਆਖਿਆ ਕੀਤੀ ਗਈ ਉਪਰੰਤ ਭਾਈ ਸੁਖਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਸਮਾਪਤੀ 'ਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਰਾਜਾ ਹਸਪਤਾਲ ਨਵਾਂਸ਼ਹਿਰ ਵੱਲੋਂ ਮਰੀਜ਼ਾਂ ਦੀਆਂ ਆਮ ਬਿਮਾਰੀਆਂ ਦਾ ਕੈਂਪ ਲਗਾ ਕੇ ਮੁਫ਼ਤ ਜਾਂਚ ਵੀ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ | ਇਸ ਤਰ੍ਹਾਂ ਹੀ ਰੇਲਵੇ ਰੋਡ ਸਥਿੱਤ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਰੈੱਡ ਕ੍ਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਵੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬਾਰਾਂ ਮਾਹ ਦੇ ਪਾਠ ਤੋਂ ਉਪਰੰਤ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਵੱਲੋਂ ਸੰਸਥਾ ਅੰਦਰ ਦਾਖਲ ਨੌਜਵਾਨਾਂ ਨੂੰ ਨਸ਼ਾ ਅਤੇ ਪਤਿਤ ਪੁਣੇ ਤੋਂ ਦੂਰ ਰਹਿ ਕੇ ਨਰੋਆ ਪੰਜਾਬ ਸਿਰਜਣ ਦੀ ਗੱਲ ਕਹੀ ਅਤੇ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਨਸ਼ਾ ਤਸਕਰੀ ਤੋਂ ਮੁਕਤੀ ਦਾ ਦਿਨ ਮਨਾਉਣ ਸਬੰਧੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ 'ਤੇ ਪਿ੍ੰਸੀਪਲ ਜਸਪਾਲ ਸਿੰਘ ਗਿੱਦਾ, ਮਾਸਟਰ ਹਰਿੰਦਰ ਸਿੰਘ, ਸਮਾਜ ਸੇਵੀ ਸੁਭਾਸ਼ ਅਰੋੜਾ, ਮਨਜੀਤ ਸਿੰਘ, ਬਲਜੀਤ ਕੁਮਾਰ, ਪਰਵੇਸ਼ ਕੁਮਾਰ, ਪਰਵੀਨ ਕੁਮਾਰੀ,ਕਮਲਾ ਰਾਣੀ, ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਦਿ ਵੀ ਹਾਜ਼ਰ ਸਨ |