24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਸ਼ਵ ਖੂਨਦਾਨ ਦਿਵਸ ਸੰਬੰਧੀ ਢਾਹਾਂ ਕਲੇਰਾਂ ਨਰਸਿੰਗ ਵਿਦਿਆਰਥੀਆਂ ਨੂੰ ਸਹੁੰ ਚੁਕਾਈ

ਅਜੀਤ ਡੈਸਕ 16-06-2025
ਬੰਗਾ, 15 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਚਰਨਜੀਤ ਕੁਮਾਰ ਐਸ. ਐਮ. ਓ ਸੁੱਜੋਂ ਦੀ ਰਹਿਨੁਮਾਈ 'ਚ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਨਰਸਿੰਗ ਕਾਲਜ ਢਾਹਾਂ-ਕਲੇਰਾਂ ਵਿਖੇ ਵਿਸ਼ਵ ਖੂਨਦਾਨ ਦਿਵਸ ਸਬੰਧੀ ਸਮੁੱਚੇ ਨਰਸਿੰਗ ਵਿਦਿਆਰਥੀਆਂ ਨੂੰ ਖੂਨਦਾਨ ਤੇ ਪਲਾਜ਼ਮਾ ਡੋਨੇਟ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਹੁੰ ਚੁਕਾਈ ਗਈ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਸਾਲ 2025 ਵਿਸ਼ਵ ਖੂਨਦਾਨ ਦਿਵਸ ਦਾ ਵਿਸ਼ਾ ਹੈ 'ਖੂਨ ਦਿਓ, ਉਮੀਦ ਦਿਓ ਇਕੱਠੇ ਅਸੀਂ ਜਾਨਾਂ ਬਚਾਉਂਦੇ ਹਾਂ' ਹੈ | ਇਹ ਥੀਮ ਖੂਨਦਾਨੀਆਂ ਦੇ ਜੀਵਨ ਦੇ ਪਰਿਵਰਤਨ ਨੂੰ ਉਜਾਗਰ ਕਰਦਾ ਹੈ | ਇਸ ਮੌਕੇ ਡਾ. ਸੁਰਿੰਦਰ ਜੱਸਲ ਪਿ੍ੰਸੀਪਲ ਗੁਰੂ ਨਾਨਕ ਮਿਸ਼ਨ ਨਰਸਿੰਗ ਕਾਲਜ ਢਾਹਾਂ-ਕਲੇਰਾਂ ਨੇ ਸਿਹਤਮੰਦ ਲੋਕਾਂ ਨੂੰ ਖੂਨਦਾਨ ਕਰਕੇ ਲੋੜਵੰਦਾਂ ਨੂੰ ਜ਼ਿੰਦਗੀ ਦਾ ਅਨਮੋਲ ਤੋਹਫ਼ਾ ਦੇਣ ਦਾ ਸੱਦਾ ਦਿੱਤਾ ਹੈ | ਹੈਲਥ ਇੰਸਪੈਕਟਰ ਰਾਜ ਕੁਮਾਰ ਹੰਸ ਨੇ ਕਿਹਾ ਕਿ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਖੂਨਦਾਨ ਕਰਨਾ ਚਾਹੀਦਾ ਹੈ | ਜਿਸ ਨਾਲ ਕਿਸੇ ਵੀ ਵਿਅਕਤੀ ਵਿਚ ਇਲਾਜ, ਜਣੇਪੇ, ਸੱਟ ਲੱਗਣ 'ਤੇ ਪੈਦਾ ਹੋਈ ਖ਼ੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ | ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ | ਜਿਸ ਨਾਲ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦਿੱਤਾ ਜਾ ਸਕਦਾ ਹੈ | ਇਸ ਉਪਰੰਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਕੌਰ ਸੀ. ਐਚ. ਓ, ਬਿਮਲ ਕੌਰ ਐਲ. ਐਚ. ਵੀ, ਨਰਸਿੰਗ ਵਿਦਿਆਰਥੀ ਅਤੇ ਆਸ਼ਾ ਵਰਕਰਾਂ ਮੌਜੂਦ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਹੋਈ ਮਾਸਿਕ ਮੀਟਿੰਗ ਅਗਲੀ ਖ਼ਬਰ ਸ਼ਹਿਰ 'ਚ ਵੱਖ-ਵੱਖ ਥਾਈਾ ਮਨਾਇਆ ਸੰਗਰਾਂਦ ਦਾ ਪਵਿੱਤਰ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।