23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

ਅਜੀਤ ਡੈਸਕ 16-06-2025
ਬੰਗਾ, 15 ਜੂਨ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਸਿੰਘ ਸਭਾ ਪਿੰਡ ਪੱਲੀ ਝਿੱਕੀ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਦੌਰਾਨ ਗੁਰੂ ਘਰ ਦੇ ਵਜ਼ੀਰ ਗਿਆਨੀ ਗੁਰਪ੍ਰੀਤ ਸਿੰਘ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਹਾੜ੍ਹ ਮਹੀਨੇ ਦੀ ਸੰਗਰਾਂਦ ਦੇ ਮੁੱਖਵਾਕ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ | ਛੋਟੇ ਬੱਚੇ ਮਹਿਕਪ੍ਰੀਤ ਸਿੰਘ, ਭੈਣ ਨਵਪ੍ਰੀਤ ਕੌਰ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਇਸੇ ਪਿੰਡ ਦੀ ਬੀਬੀ ਮਨਜੀਤ ਕੌਰ ਸਪੁੱਤਰੀ ਕਰਮ ਸਿੰਘ ਦੀ ਮਨੋਕਾਮਨਾਵਾਂ ਪੂਰੀ ਹੋਣ ਤੇ ਭੈਣ ਸਰਬਜੀਤ ਕੌਰ ਪਤੀ ਅਜੀਤ ਸਿੰਘ ਲਧਾਣਾ ਉੱਚਾ, ਭਰਜਾਈ ਨਰਿੰਦਰ ਕੌਰ ਪਤੀ ਧਰਮਿੰਦਰ ਸਿੰਘ ਭੂਰਾ ਪੱਲੀ ਝਿੱਕੀ ਰਾਹੀਂ ਭੇਜੀ ਗਈ ਰਾਸ਼ੀ ਦੁਆਰਾ ਸੰਗਤਾਂ ਲਈ ਚਾਹ ਪਕੌੜਿਆਂ ਅਤੇ ਮਠਿਆਈਆਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸਮੂਹ ਗੁਰਦੁਆਰਾ ਕਮੇਟੀ ਮੈਂਬਰ ਚੇਅਰਮੈਨ ਬਲਦੇਵ ਸਿੰਘ ਪਾਬਲਾ, ਪ੍ਰਧਾਨ ਸੁਰਿੰਦਰ ਸਿੰਘ, ਵਾਇਸ ਪ੍ਰਧਾਨ ਕੁਲਦੀਪ ਸਿੰਘ ਪਾਬਲਾ, ਸੈਕਟਰੀ ਸਤਨਾਮ ਸਿੰਘ ਪਾਬਲਾ, ਮਹਿੰਦਰ ਸਿੰਘ ਬਿਜਲੀ ਵਾਲਾ, ਤਜਿੰਦਰ ਸਿੰਘ ਪ੍ਰਧਾਨ, ਬਲਜਿੰਦਰ ਸਿੰਘ, ਜਥੇਦਾਰ ਸੁਖਵਿੰਦਰ ਸਿੰਘ, ਸ਼ਿੰਗਾਰਾ ਸਿੰਘ ਪਾਬਲਾ, ਮੋਹਣ ਸਿੰਘ ਪਾਬਲਾ, ਬਲਵੀਰ ਸਿੰਘ ਨੰਬਰਦਾਰ, ਜਸਵੰਤ ਸਿੰਘ, ਦਵਿੰਦਰ ਸਿੰਘ ਗਿੱਦਾ, ਕੁਲਵਿੰਦਰ ਸਿੰਘ, ਮਹਿੰਦਰ ਸਿੰਘ ਪਾਬਲਾ, ਕਰਨੈਲ ਸਿੰਘ, ਹਰਕਿਸ਼ਨ ਸਿੰਘ, ਗੁਰਚਰਨ ਸਿੰਘ ਫੌਜੀ, ਅਵਤਾਰ ਸਿੰਘ ਰਾਣਾ, ਬਲਵੀਰ ਸਿੰਘ ਬਡਵਾਲ, ਸੁਰਜੀਤ ਸਿੰਘ, ਤੀਰਥ ਸਿੰਘ ਅਤੇ ਸਮੂਹ ਸੰਗਤਾਂ ਆਦਿ ਹਾਜਰ ਸਨ |
ਪਿਛਲੀ ਖ਼ਬਰ ਬਾਬਾ ਨੌਗੱਜਾ ਪੀਰ ਵਿਖੇ ਜੋੜ ਮੇਲਾ 19 ਨੂੰ ਅਗਲੀ ਖ਼ਬਰ ਸੂੰਢ-ਮਕਸੂਦਪੁਰ ਵਿਖੇ ਜਨਰਲ ਮੈਡੀਕਲ ਕੈਂਪ ਲਗਾਉਣ ਸੰਬੰਧੀ ਪਿੰਡ ਵਾਸੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।