23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 16-06-2025
ਨਵਾਂਸ਼ਹਿਰ, 15 ਜੂਨ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਸੇਖਾ ਮਜਾਰਾਂ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਪ੍ਰਧਾਨਗੀ ਕੁਲਵਿੰਦਰ (ਸਰਪੰਚ) ਵਲੋਂ ਕੀਤੀ ਗਈ | ਇਸ ਮੌਕੇ 'ਤੇ ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਅਜੋਕੇ ਸਮੇਂ 'ਚ ਨਸ਼ਾ ਪੰਜਾਬ ਦੀ ਨਹੀਂ ਬਲਕਿ ਸਾਡੇ ਦੇਸ਼ ਦੀ ਸਮੱਸਿਆ ਬਣ ਗਈ ਹੈ | ਦੇਸ਼ ਦੀ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿੱਚ ਨਸ਼ੇ ਦੀ ਗਿ੍ਫਤ ਵਿੱਚ ਆ ਗਈ ਹੈ | ਜਿਸ ਵਿੱਚ ਹੁਣ ਸਕੂਲ ਪੜ੍ਹਦੇ ਬੱਚੇ ਵੀ ਅਤੇ ਲੜਕੀਆਂ ਵੀ ਨਸ਼ੇ ਦੀ ਗਿ੍ਫਤ ਵਿੱਚ ਆਉਣੀਆਂ ਸ਼ੁਰੂ ਹੋ ਗਈਆਂ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਦੇ ਹਰ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਜਾਵੇ | ਉਨਾ ਨੇ ਕਿਹਾ ਕਿ ਹੁਣ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਪਿੰਡਾਂ ਦੇ ਵੱਡੀ ਉਮਰ ਦੇ ਲੋਕ ਵੀ ਨਸ਼ੇ ਦੇ ਆਦੀ ਹੋ ਰਹੇ ਹਨ, ਕਈ ਲੋਕ ਆਪਣੀ ਸਰੀਰਕ ਤਾਕਤ ਵਧਾਉਣ ਲਈ ਮੈਡੀਕਲ ਨਸ਼ੇ ਦਾ ਸਹਾਰਾ ਲੈਣ ਲੱਗ ਪਏ ਹਨ, ਜਿਸ ਨਾਲ ਜ਼ਿਆਦਾ ਕੰਮ ਕਰ ਸਕਣ ਜਿਸ ਨਾਲ ਹੌਲੀ-ਹੌਲੀ ਨਸ਼ੇ ਦੀ ਗਿ੍ਫਤ ਵਿੱਚ ਫਸ ਜਾਂਦੇ ਹਨ | ਇਸ ਲਈ ਸਾਨੂੰ ਅੱਜ ਸਾਰਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ | ਉਨ੍ਹਾਂ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ | ਇਸ ਮੌਕੇ 'ਤੇ ਰੇਖਾ ਰਾਣੀ (ਨਰੇਗਾ ਮੇਟ), ਸੀਮਾ ਰਾਣੀ(ਪੰਚ), ਪ੍ਰਭਜੋਤ ਕੌਰ, ਜਸਵਿੰਦਰ ਕੁਮਾਰ, ਲਵਪ੍ਰੀਤ ਸੈਂਪਲੇ, ਰਜਨੀ ਦੇਵੀ, ਪ੍ਰਭਜੋਤ ਕੌਰ, ਗੁਰਪ੍ਰਤੀ (ਨੰਬਰਦਾਰ/ਪੰਚ) ਜਸਵੰਤ ਸਿੰਘ, ਵਿਸ਼ਾਲ, ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਅਧਿਆਪਕਾਂ ਵਲੋਂ 'ਆਪ' ਉਮੀਦਵਾਰ ਦੇ ਘਰ ਅੱਗੇ ਮੁਜ਼ਾਹਰਾ ਅਗਲੀ ਖ਼ਬਰ ਪਿੰਡ ਪੱਲੀ ਝਿੱਕੀ ਦੇ ਵਸਨੀਕ ਦੀ ਪਟੀਸ਼ਨ 'ਤੇ ਹਾਈ ਕੋਰਟ ਵਲੋਂ ਡੀ.ਜੀ.ਪੀ. ਤੇ ਕਪੂਰਥਲਾ ਦੇ ਐਸ.ਐਸ.ਪੀ. ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।