23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਕੀਰਤਨ ਦਰਬਾਰ 18 ਨੂੰ

ਅਜੀਤ ਡੈਸਕ 16-06-2025
ਕੋਟਫ਼ਤੂਹੀ, 15 ਜੂਨ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਸਾਲਾਨਾ ਕੀਰਤਨ ਦਰਬਾਰ 18 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਸਰਬਪ੍ਰੀਤ ਸਿੰਘ ਖ਼ਾਲਸਾ ਸੋਨੂੰ, ਹਰਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ 'ਚ ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਜੀਤ ਸਿੰਘ ਸੂਹੀ, ਬਾਬਾ ਜਤਿੰਦਰ ਸਿੰਘ ਖ਼ਾਲਸਾ ਪਿੱਪਲੀ ਸਾਹਿਬ ਵਾਲੇ, ਭਾਈ ਮੱਖਣ ਸਿੰਘ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜਸਵੰਤ ਸਿੰਘ ਪਰਵਾਨਾ ਕਥਾਵਾਚਕ, ਭਾਈ ਬਲਵੀਰ ਸਿੰਘ ਆਦਿ ਸੰਗਤਾਂ ਨੂੰ ਗੁਰਬਾਣੀ ਨਿਹਾਲ ਕਰਨਗੇ |
ਪਿਛਲੀ ਖ਼ਬਰ ਅਧਿਆਪਕਾਂ ਵਲੋਂ 'ਆਪ' ਉਮੀਦਵਾਰ ਦੇ ਘਰ ਅੱਗੇ ਮੁਜ਼ਾਹਰਾ ਅਗਲੀ ਖ਼ਬਰ ਕਮਿਊਨਿਟੀ ਸਿਹਤ ਕੇਂਦਰ ਵਿਖੇ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।