23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕਮਿਊਨਿਟੀ ਸਿਹਤ ਕੇਂਦਰ ਵਿਖੇ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 16-06-2025
ਬੰਗਾ, 15 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਤੇ ਕਮਿਊਨਿਟੀ ਸਿਹਤ ਕੇਂਦਰ ਬੰਗਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਦੇ ਬਲੱਡ ਕੇਂਦਰ ਵਿਖੇ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਖ਼ੂਨਦਾਨ ਮਹਾਂਦਾਨ ਹੈ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ | ਖ਼ੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ | ਡਾ. ਤੇਜਿੰਦਰ ਪਾਲ ਸਿੰਘ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਦੌਰਾਨ 25 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਪੱਲੀ ਝਿੱਕੀ ਦੇ ਵਸਨੀਕ ਦੀ ਪਟੀਸ਼ਨ 'ਤੇ ਹਾਈ ਕੋਰਟ ਵਲੋਂ ਡੀ.ਜੀ.ਪੀ. ਤੇ ਕਪੂਰਥਲਾ ਦੇ ਐਸ.ਐਸ.ਪੀ. ਨੂੰ ਨੋਟਿਸ ਅਗਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।