ਔੜ/ਝਿੰਗੜਾਂ, 16 ਜੂਨ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਲੜੋਆ ਦੇ ਡੇਰਾ ਸੰਤ ਬਾਬਾ ਅਤਰ ਦਾਸ ਜੀ ਵਿਖੇ ਸਾਲਾਨਾ ਜੋੜ ਮੇਲਾ 17 ਜੂਨ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਲੜੋਆ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਰਬਜੀਤ ਸਿੰਘ ਅਤੇ ਬੀਬੀ ਬਖਸ਼ੀਸ਼ ਕੌਰ ਨੇ ਦੱਸਿਆ ਕਿ 17 ਜੂਨ ਨੂੰ ਰੱਖੇ ਗਏ ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿੱਚ ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਡੇਰਿਆਂ 'ਤੋਂ ਪੁੱਜੇ ਸੰਤ-ਮਹਾਂਪੁਰਸ਼ ਆਪੋ-ਆਪਣੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ |