14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਬੰਗਾ ਬਲਾਕ 'ਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖ਼ਿਲਾਫ਼ ਜਾਂਚ

ਅਜੀਤ ਡੈਸਕ 17-06-2025
ਬੰਗਾ, 16 ਜੂਨ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਵਲੋਂ ਬੰਗਾ 'ਚ ਜਾਂਚ ਕਰਦਿਆਂ ਬਾਲ ਮਜ਼ਦੂਰੀ ਕਰ ਰਹੇ 2 ਬੱਚਿਆਂ ਨੂੰ ਰੈਸਕਿਊ ਕੀਤਾ ਅਤੇ ਸੰਬੰਧਤ ਦੁਕਾਨਦਾਰਾਂ ਦੇ ਮੌਕੇ 'ਤੇ ਹੀ ਚਾਲਾਨ ਕੀਤੇ | ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਨੇ ਬੰਗਾ ਦੇ ਬੱਸ ਅੱਡਾ ਰੋਡ, ਮੁਕੰਦਪੁਰ ਰੋਡ ਅਤੇ ਬੰਗਾ ਤੋਂ ਨਵਾਂਸ਼ਹਿਰ ਰੋਡ 'ਤੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖ਼ਿਲਾਫ਼ ਜਾਂਚ ਕੀਤੀ ਜਿਸ ਦੌਰਾਨ ਟੀਮ ਵਲੋਂ 18 ਸਾਲ ਤੋਂ ਘੱਟ ਉਮਰ ਦੇ 2 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਇਆ ਗਿਆ | ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਵਲੋਂ ਪ੍ਰਾਪਤ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵਲੋਂ ਪ੍ਰੋਜੇਕਟ ਪੈਨ ਇੰਡੀਆ ਬਾਲ ਮਜ਼ਦੂਰੀ ਖ਼ਿਲਾਫ਼ ਮੁਹਿੰਮ ਨੂੰ ਸਖ਼ਤਾਈ ਨਾਲ ਲਾਗੂ ਕਰਨ ਲਈ ਦਿੱਤੀਆਂ ਹਦਾਇਤਾਂ 'ਤੇ ਇਹ ਜਾਂਚ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ 'ਚ ਹੋਈ ਜਾਂਚ ਦੌਰਾਨ ਮੌਕੇ 'ਤੇ ਮੌਜੂਦ ਲੇਬਰ ਅਫ਼ਸਰ ਵਲੋਂ ਬਾਲ ਮਜ਼ਦੂਰੀ ਤੋਂ ਦੋ ਬੱਚਿਆਂ ਨੂੰ ਰੈਸਕਿਊ ਕਰਵਾਉਣ ਉਪਰੰਤ ਸੰਬੰਧਿਤ ਦੁਕਾਨ/ਫ਼ਰਮ ਦਾ ਚਲਾਨ ਵੀ ਕੀਤਾ ਗਿਆ | ਰੈਸਕਿਊ ਕੀਤੇ ਬੱਚਿਆਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ | ਟੀਮ ਵਲੋਂ ਮੌਕੇ 'ਤੇ ਹੀ ਇੱਕ ਬੱਚੇ ਦੇ ਪਿਤਾ ਨੂੰ ਟ੍ਰੇਸ ਕਰ ਲਿਆ ਗਿਆ ਹੈ ਅਤੇ ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਦੇ ਦਸਤਾਵੇਜ਼ ਵੈਰੀਫਾਈ ਕਰਨ ਉਪਰੰਤ ਉਨ੍ਹਾਂ ਦੀ ਸੁਰੱਖਿਆ ਸੰਬੰਧੀ ਕਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ 'ਚ ਦਾਖਲ ਕਰਵਾਇਆ ਜਾਵੇਗਾ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਣਾ ਅਤੇ ਭੀਖ ਮੰਗਵਾਉਣਾ ਕਾਨੂੰਨੀ ਤੌਰ 'ਤੇ ਅਪਰਾਧ ਹੈ | ਬਾਲ ਸੁਰੱਖਿਆ ਅਫ਼ਸਰ ਗੌਰਵ ਸ਼ਰਮਾ ਵਲੋਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪਾਂਸਰਸ਼ਿਪ ਸਕੀਮ ਸੰਬੰਧੀ ਵੀ ਜਾਣੂ ਕਰਵਾਇਆ ਗਿਆ ਜਿਸ ਦੇ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਪ੍ਰਤੀ ਮਹੀਨਾ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਦਿੱਤੀ ਜਾਂਦੀ ਹੈ | ਇਸ ਮੌਕੇ ਲੇਬਰ ਅਫ਼ਸਰ ਹਰਵਿੰਦਰ ਸਿੰਘ, ਸੀ.ਪੀ.ਓ. ਗੌਰਵ ਸ਼ਰਮਾ ਅਤੇ ਡੀ.ਈ. ਓ. ਸੰਤੋਸ਼, ਤਹਿਸੀਲ ਦਫ਼ਤਰ ਤੋਂ ਹਰਮੇਸ਼ ਸਿੰਘ, ਸੀ.ਡੀ.ਪੀ.ਓ ਦਫ਼ਤਰ ਤੋਂ ਕੁਲਵਿੰਦਰ ਕੌਰ, ਸਿਹਤ ਵਿਭਾਗ ਤੋਂ ਦਿਲਬਾਗ ਸਿੰਘ, ਪੁਲਿਸ ਵਿਭਾਗ ਤੋਂ ਕੁਲਵਿੰਦਰ ਕੌਰ ਅਤੇ ਨੀਲਮ ਰਾਣੀ ਮੌਜੂਦ ਸਨ |
ਪਿਛਲੀ ਖ਼ਬਰ ਭੱਦੀ ਦੇ ਸੇਵਾ ਕੇਂਦਰ 'ਚੋਂ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫਟੂ ਨੇ ਮਾਨ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।