14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮੀਂਹ ਕਾਰਨ ਕਾਰ ਸਟਰੀਟ ਲਾਈਟ ਦੇ ਪਿੱਲਰ ਨਾਲ ਟਕਰਾਈ

ਅਜੀਤ ਡੈਸਕ 17-06-2025
ਕਾਠਗੜ੍ਹ, 16 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਟੋਲ ਪਲਾਜ਼ਾ ਬੱਛੂਆਂ ਨਜ਼ਦੀਕ ਇੱਕ ਆਲਟੋ ਕਾਰ ਸਟਰੀਟ ਲਾਈਟ ਦੇ ਪਿੱਲਰ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਨੇ ਸੂਚਨਾ ਦਿੱਤੀ ਕਿ ਟੋਲ ਪਲਾਜ਼ਾ ਬੱਛੂਆਂ ਦੇ ਕੋਲ ਇੱਕ ਕਾਰ ਦਾ ਐਕਸੀਡੈਂਟ ਹੋ ਗਿਆ ਹੈ | ਉਹਨਾਂ ਨੇ ਤੁਰੰਤ ਮੌਕੇ 'ਤੇ ਜਾ ਦੇਖਿਆ ਤਾਂ ਮਾਰੂਤੀ ਆਲਟੋ ਕਾਰ ਨੰਬਰ ਪੀ.ਬੀ 32 ਵੀ 5668 ਜਿਸ ਨੂੰ ਤਰਲੋਚਨ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਝਿੰਗੜਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਅਤੇ ਉਹਨਾਂ ਦੇ ਨਾਲ ਉਹਨਾਂ ਦੀ ਪਤਨੀ ਪਲਵਿੰਦਰ ਕੌਰ ਨਾਲ ਮੌਜੂਦ ਸੀ, ਜੋ ਕੀ ਮੋਹਾਲੀ ਤੋਂ ਨਵਾਂਸ਼ਹਿਰ ਨੂੰ ਜਾ ਰਹੇ ਸੀ | ਜਦੋਂ ਪਿੰਡ ਬੱਛੂਆਂ ਕੋਲ ਪਹੁੰਚੇ ਤਾਂ ਬਾਰਸ਼ ਹੋਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਰੋਡ ਦੇ ਨਾਲ ਲੱਗੀ ਹੋਈ ਸਟਰੀਟ ਲਾਈਟ ਦੇ ਪਿੱਲਰ ਨਾਲ ਕਾਰ ਜਾ ਟਕਰਾਈ | ਜਿਸ ਨਾਲ ਕਾਰ ਚਾਲਕ ਜ਼ਖਮੀ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਹਾਦਸਾ ਇਹਨਾਂ ਭਿਆਨਕ ਸੀ ਕਿ ਕਾਰ ਪਿੱਲਰ ਨਾਲ ਟਕਰਾਉਣ ਤੋਂ ਬਾਅਦ ਕਾਰ ਦਾ ਮੂੰਹ ਰੋਪੜ ਵੱਲ ਨੂੰ ਘੁੰਮ ਗਿਆ | ਐਸ.ਐਸ.ਐਫ ਦੀ ਟੀਮ ਵੱਲੋਂ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਰਾਹੀਂ ਕਾਰ ਚਾਲਕ ਨੂੰ ਇਲਾਜ ਲਈ ਲਿਵਾਸਾ ਹਸਪਤਾਲ ਨਵਾਂਸ਼ਹਿਰ ਵਿਖੇ ਭਰਤੀ ਕਰਵਾਇਆ |
ਪਿਛਲੀ ਖ਼ਬਰ ਬੰਗਾ ਬਲਾਕ 'ਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖ਼ਿਲਾਫ਼ ਜਾਂਚ ਅਗਲੀ ਖ਼ਬਰ 20 ਨਸ਼ੇ ਦੀਆਂ ਗੋਲੀਆਂ ਤੇ 2 ਗ੍ਰਾਮ ਹੈਰੋਇਨ ਸਮੇਤ 2 ਕਥਿਤ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।