14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੇਂਡੂ ਮਜ਼ਦੂਰ ਯੂਨੀਅਨ ਅਤੇ ਇਫਟੂ ਨੇ ਮਾਨ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 17-06-2025
ਨਵਾਂਸ਼ਹਿਰ, 16 ਜੂਨ (ਜਸਬੀਰ ਸਿੰਘ ਨੂਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨਜ਼ ਇਫਟੂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੰਬੇਡਕਰ ਚੌਕ ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਪਹਿਲਾਂ ਉਕਤ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਆਟੋ ਸਟੈਂਡ ਨਵਾਂਸ਼ਹਿਰ ਵਿਖੇ ਇਕੱਠੇ ਹੋਏ ਅਤੇ ਬਾਅਦ 'ਚ ਮੁਜ਼ਾਹਰਾ ਕਰਕੇ ਪੁਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਕਮਲਜੀਤ ਸਨਾਵਾ, ਹਰੀ ਰਾਮ ਰਸੂਲਪੁਰੀ, ਕਿਰਨਜੀਤ ਕੌਰ, ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਬਛੌੜੀ ਅਤੇ ਰੇਹੜੀ ਵਰਕਰ ਯੂਨੀਅਨ ਦੇ ਆਗੂ ਹਰੇ ਰਾਮ ਨੇ ਕਿਹਾ ਕਿ 20 ਮਈ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਨੇ ਸੰਗਰੂਰ ਜ਼ਿਲ੍ਹੇ ਦੀ 1927 ਏਕੜ ਬੇਨਾਮੀ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਜਾ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਗਿ੍ਫਤਾਰ ਕੀਤਾ ਸੀ | ਹੁਣ ਸੰਗਰੂਰ ਪੁਲਿਸ ਨੇ ਕੁਝ ਦਿਨ ਪਹਿਲਾਂ ਕਮੇਟੀ ਦੇ ਸੰਗਰੂਰ ਜ਼ੋਨ ਦੇ ਆਗੂ ਬਿੱਕਰ ਸਿੰਘ ਹਥੋਆ ਨੂੰ ਸੰਗਰੂਰ ਦੇ ਐਸ. ਐਸ. ਪੀ ਨੇ ਗੱਲਬਾਤ ਦੇ ਬਹਾਨੇ ਬੁਲਾ ਕੇ ਗਿ੍ਫਤਾਰ ਕਰ ਲਿਆ | ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਬੀ.ਆਰ ਅੰਬੇਡਕਰ ਦਾ ਗੁਣਗਾਨ ਕਰਦੀ ਨਹੀਂ ਥੱਕਦੀ ਪਰ ਉਨ੍ਹਾਂ ਦੇ ਅਸਲ ਵਾਰਿਸਾਂ ਨੂੰ ਜੇਲ੍ਹਾਂ 'ਚ ਤਾੜ ਰਹੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਦਲਿਤ ਵਿਰੋਧੀ ਚੇਹਰਾ ਆਏ ਦਿਨ ਨੰਗਾ ਹੋ ਰਿਹਾ ਹੈ ਅਤੇ ਇਸ ਸਰਕਾਰ ਵਲੋਂ ਖੜ੍ਹੇ ਕੀਤੇ ਧੂੰਏ ਦੇ ਪਹਾੜ ਸੰਘਰਸ਼ਾਂ ਦੀ ਹਨੇਰੀ ਨਾਲ ਉੱਡ ਰਹੇ ਹਨ | ਆਗੂਆਂ ਨੇ ਕਿਹਾ ਕਿ ਲੋਕ ਸੰਘਰਸ਼ਾਂ ਨੂੰ ਜਬਰ ਨਾਲ ਨਹੀਂ ਦਬਾਇਆ ਜਾ ਸਕਦਾ |
ਪਿਛਲੀ ਖ਼ਬਰ ਬੰਗਾ ਤੋਂ ਫਗਵਾੜਾ ਨੂੰ ਜਾਂਦੇ ਹਾਈਵੇ ਰੋਡ 'ਤੇ ਪਏ ਡੂੰਘੇ ਟੋਏੇ ਨਾਲ ਹੋ ਸਕਦਾ ਵੱਡਾ ਹਾਦਸਾ ਅਗਲੀ ਖ਼ਬਰ ਬੰਗਾ ਬਲਾਕ 'ਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖ਼ਿਲਾਫ਼ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।