13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਕੁਲੇਵਾਲ ਵਿਖੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ

ਅਜੀਤ ਡੈਸਕ 17-06-2025
ਮਜਾਰੀ/ਸਾਹਿਬਾ, 16 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿੰਡ ਕੁਲੇਵਾਲ ਵਿਖੇ ਸਰਪੰਚ ਬਲਬੀਰ ਸਿੰਘ ਉਪਲ ਦੀ ਅਗਵਾਈ ਹੇਠ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਛੱਪੜ ਦੀ ਸਫਾਈ ਲਈ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ | ਜਿਸ ਨਾਲ ਉਕਤ ਛੱਪੜ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਉਕਤ ਛੱਪੜ ਦੀ ਸਫਾਈ ਦੀ ਲੰਬੇ ਸਮੇਂ ਤੋਂ ਮੰਗ ਚਲਦੀ ਆ ਰਹੀ ਸੀ | ਜਿਹੜੀ ਹੁਣ ਪੂਰੀ ਹੋ ਗਈ ਹੈ | ਉਨ੍ਹਾਂ ਕਿਹਾ ਛੱਪੜ ਦੀ ਸਫਾਈ ਹੋਣ ਨਾਲ ਹੁਣ ਇਸ ਵਿਚ ਮੀਂਹ ਦਾ ਪਾਣੀ ਵੀ ਸਟੋਰ ਹੋ ਸਕੇਗਾ | ਲੋਕਾਂ ਨੂੰ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ | ਇਸ ਮੌਕੇ ਸੁਰਿੰਦਰ ਸਿੰਘ ਨੰਬਰਦਾਰ, ਸਰੂਪ ਸਿੰਘ ਨੰਬਰਦਾਰ, ਤਰਸੇਮ ਸਿੰਘ ਨੰਬਰਦਾਰ, ਹਰਪਾਲ ਸਿੰਘ ਪੰਚ, ਹਰਭਜਨ ਸਿੰਘ ਸਾਬਕਾ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦੇ ਸੀਨੀਅਰ ਆਗੂ ਰਘਵੀਰ ਸਿੰਘ ਬਿੱਲਾ ਦਾ ਦਿਹਾਂਤ ਅਗਲੀ ਖ਼ਬਰ ਜੀ.ਆਰ.ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਖ਼ੂਨਦਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।