13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕਾਂਗਰਸ ਦੇ ਸੀਨੀਅਰ ਆਗੂ ਰਘਵੀਰ ਸਿੰਘ ਬਿੱਲਾ ਦਾ ਦਿਹਾਂਤ

ਅਜੀਤ ਡੈਸਕ 17-06-2025
ਬਹਿਰਾਮ, 16 ਜੂਨ (ਨਛੱਤਰ ਸਿੰਘ ਬਹਿਰਾਮ, ਸਰਬਜੀਤ ਸਿੰਘ ਰਾਣਾ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ, ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਸੰਸਥਾਵਾਂ ਦੇ ਮੈਂਬਰ ਅਤੇ ਪਿੰਡ ਤਲਵੰਡੀ ਜੱਟਾਂ ਦੇ ਸਰਪੰਚ ਬੀਬੀ ਰਸ਼ਪਾਲ ਕੌਰ ਦੇ ਪਤੀ ਰਘਵੀਰ ਸਿੰਘ ਬਿੱਲਾ ਤਲਵੰਡੀ ਜੱਟਾਂ ਦਾ ਬੀਤੀ ਰਾਤ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿੱਚ ਚਾਹਲ ਪਰਿਵਾਰ ਨਾਲ ਵੱਖ-ਵੱਖ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਜਿਨ੍ਹਾਂ ਵਿੱਚ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀ ਝਿੱਕੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ, ਜ਼ਿਲ੍ਹਾ ਵਾਈਸ ਪ੍ਰਧਾਨ ਰਾਜਿੰਦਰ ਸ਼ਰਮਾ ਕੁਲਥਮ, ਸਾਬਕਾ ਬਲਾਕ ਪ੍ਰਧਾਨ ਹਰਭਜਨ ਸਿੰਘ ਭਰੋਲੀ, ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਹਰਬੰਤ ਸਿੰਘ ਮਕਸੂਦਪੁਰ, ਅਮਰਜੀਤ ਕਲਸੀ ਵਾਈਸ ਪ੍ਰਧਾਨ ਬਲਾਕ ਬੰਗਾ, ਸੰਮਤੀ ਮੈਂਬਰ ਸੰਦੀਪ ਸਿੰਘ ਲਾਲੀ ਗਦਾਣੀ, ਜਗਤਾਰ ਸਿੰਘ ਚਾਹਲ ਸਾਬਕਾ ਸਰਪੰਚ ਤਲਵੰਡੀ ਜੱਟਾਂ, ਅਵਤਾਰ ਸਿੰਘ ਸਾਬਕਾ ਸਰਪੰਚ ਚੱਕ ਗੁਰੂ, ਗੁਰਦੀਪ ਸਿੰਘ ਖੋਥੜ ਕਾਂਗਰਸ ਆਗੂ, ਰੇਸ਼ਮ ਸਿੰਘ ਘੁੰਮਣ, ਯੋਗੇਸ਼ ਕੁਮਾਰ ਬਿੱਟੂ ਘੁੰਮਣ, ਇਰਵਨ ਰੱਤੂ ਝੰਡੇਰ ਕਲਾਂ, ਸੁੱਚਾ ਸਿੰਘ ਰੰਧਾਵਾ ਬਹਿਰਾਮ ਅਤੇ ਗੁਰਦੁਆਰਾ ਸ਼ਹੀਦ ਬਾਬਾ ਗੋਦੜੀਆ ਸਿੰਘ ਤਲਵੰਡੀ ਜੱਟਾਂ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਭੁੱਟਾ ਗੋਤ ਜਠੇਰਿਆਂ ਦਾ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਪਿੰਡ ਕੁਲੇਵਾਲ ਵਿਖੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।