ਬਲਾਚੌਰ, 16 ਜੂਨ (ਨਰੇਸ਼ ਧੌਲ)-ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਕਲੀਗਰ ਮੁਹੱਲਾ ਬਲਾਚੌਰ ਵਿਖੇ ਹਾਈਪਰਟੈਂਨਸ਼ਨ ਅਵੇਅਰਨੈੱਸ ਕੰਪੇਨ ਦੇ ਸੰਦਰਭ 'ਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਕੁਲਵਿੰਦਰ ਮਾਨ ਨੇ ਹਾਈ ਬਲੱਡ ਪ੍ਰੈਸ਼ਰ ਦੀ ਗੰਭੀਰਤਾ, ਇਸਦੇ ਲੱਛਣਾਂ ਅਤੇ ਰੋਕਥਾਮ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਬਲਾਕ ਐਕਸਟੈਂਨਸ਼ਨ ਐਜੂਕੇਟਰ ਨਿਰਮਲ ਸਿੰਘ, ਸੀ. ਐਚ. ਓ ਪੂਜਾ ਰਾਣੀ, ਏ. ਐਨ. ਐਮ ਦਜਿੰਦਰ ਕੌਰ, ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |