13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹਾੜ੍ਹ ਮਹੀਨੇ ਦਾ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-06-2025
ਰਾਹੋਂ, 16 ਜੂਨ (ਉਂਕਾਰ ਸਿੰਘ ਰਾਠੋਰ)-ਗੁਰਦੁਆਰਾ ਸਿੰਘ ਸਭਾ ਬਸ ਅੱਡਾ ਰਾਹੋਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਸੰਗਰਾਂਦ ਦਾ ਦਿਹਾੜਾ ਪ੍ਰਬੰਧਕਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜੇ ਦੀਵਾਨਾਂ ਵਿਚ ਗੁਰਬਾਣੀ ਦੇ ਇਲਾਹੀ ਕੀਰਤਨ ਨੇ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ | ਸਿੱਖ ਪੰਥ ਦੇ ਪ੍ਰਸਿੱਧ ਵੱਖ-ਵੱਖ ਕੀਰਤਨੀ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਜਿਸ ਵਿੱਚ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਰਾਹੋਂ ਵਾਲੇ ਅਤੇ ਹਜ਼ੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ ਭਾਈ ਸਿਮਰਨਦੀਪ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਛੋਹਿਆ ਤਾਂ ਸਭ ਸੰਗਤਾਂ ਨੇ ਇਕਮਨ ਹੋ ਕੇ ਕੀਰਤਨ ਸਰਵਣ ਕੀਤਾ | ਇਸ ਮੌਕੇ ਧਾਰਮਿਕ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਜੀ ਦੀ ਸ਼ਹਾਦਤ ਬਾਰੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਵਾਹਿਗੁਰੂ ਦੇ ਸਿਮਰਨ ਨਾਲ ਹੀ ਮਨੁੱਖ ਦੇ ਸਭ ਕਾਰਜ ਰਾਸ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਵਲੋਂ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਹਾਜ਼ਰੀਆਂ ਭਰੀਆਂ ਅਤੇ ਕੀਰਤਨ ਸਰਵਨ ਕੀਤਾ |
ਪਿਛਲੀ ਖ਼ਬਰ ਸੁੱਜੋਂ ਦੇ ਰਾਤਰੀ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਇਨਾਮ ਪਿੰਡ ਧਮਾਈ ਨੇ ਜਿੱਤਿਆ ਅਗਲੀ ਖ਼ਬਰ ਸੁੱਜੋਂ ਦੇ ਰਾਤਰੀ ਫੁੱਟਬਾਲ ਟੂਰਨਾਮੈਂਟ ਦਾ ਪਹਿਲਾ ਇਨਾਮ ਪਿੰਡ ਧਮਾਈ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।