ਨਵਾਂਸ਼ਹਿਰ, 17 ਜੂਨ (ਜਸਬੀਰ ਸਿੰਘ ਨੂਰਪੁਰ)-ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਸਾਰੇ ਸਤਿਕਾਰਯੋਗ ਵਰਕਰ ਆਗੂਆਂ ਦੇ ਸਨਮਾਨ 'ਚ ਇੱਕ ਵਰਕਰ ਸਨਮਾਨ ਸਮਾਗਮ ਨਵਾਂਸ਼ਹਿਰ ਵਿਖੇ ਡਾਕਟਰ ਨਛੱਤਰ ਪਾਲ ਵਿਧਾਇਕ ਨਵਾਂਸ਼ਹਿਰ ਇੰਚਾਰਜ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਅਗਵਾਈ 'ਚ ਕੀਤਾ ਗਿਆ | ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੇ ਅੰਦਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ, ਇਸ ਲਈ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਪੰਜਾਬ ਸੰਭਾਲੋ ਅੰਦੋਲਨ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਪੋਲਿੰਗ ਬੂਥ ਦੇ ਯੋਧਿਆਂ ਨੂੰ ਬਸਪਾ ਦੇ ਯੋਧੇ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਬਹੁਜਨ ਸਮਾਜ ਪਾਰਟੀ ਦੇ ਸਾਹਿਬ ਕਾਂਸ਼ੀ ਰਾਮ ਦੇ ਨਾਲ ਚੱਲੇ ਅਤੇ ਹਮੇਸ਼ਾ ਸਾਥ ਦੇਣ ਵਾਲੇ ਉਨ੍ਹਾਂ ਦੇ ਸਾਥੀਆਂ ਨੂੰ ਬਹੁਜਨ ਰਤਨ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਕਾਂਸ਼ੀ ਰਾਮ ਦੁਆਰਾ ਬਣਾਈ ਪੜ੍ਹੇ-ਲਿਖੇ ਮੁਲਾਜ਼ਮਾਂ ਦੀ ਸਭ ਤੋਂ ਵੱਡੀ ਜਥੇਬੰਦੀ ਬਾਮਸੇਫ ਦੇ ਰਿਟਾਇਰਡ ਮੁਲਾਜ਼ਮਾਂ ਨੂੰ ਸਾਹਿਬ ਕਾਂਸ਼ੀ ਰਾਮ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਸਤਿਕਾਰਯੋਗ ਭੈਣਾਂ ਨੂੰ ਮਾਤਾ ਸਵਿਤਰੀ ਬਾਈ ਫੂਲੇ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਵਰਲਡ ਵਾਈਡ ਬੀ.ਐਸ.ਪੀ ਸਪੋਰਟਰ ਦੇ ਸਾਥੀ ਜਿਹੜੇ ਵਿਦੇਸ਼ਾਂ 'ਚ ਰਹਿ ਕੇ ਵੀ ਬਹੁਜਨ ਸਮਾਜ ਪਾਰਟੀ ਦੀ ਮੂਵਮੈਂਟ ਨੂੰ ਵਧਾਉਣ 'ਚ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ ਹਨ ਉਹਨਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਆਪਣੇ ਮਿਸ਼ਨਰੀ ਗੀਤਾਂ ਰਾਹੀਂ ਮਹਾਂਪੁਰਸ਼ਾਂ ਦੇ ਅੰਦੋਲਨ ਨੂੰ ਲੋਕਾਂ ਵਿੱਚ ਲੈ ਕੇ ਜਾਣ ਵਾਲੇ ਮਿਸ਼ਨਰੀ ਗਾਇਕ ਅਤੇ ਗਾਇਕਾਂ ਨੂੰ ਮੋਹਨ ਬੰਗੜ ਐਵਾਰਡ ਦੇ ਨਾਲ