20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼-ਡਾ. ਕੁਲਵਿੰਦਰ ਮਾਨ

ਅਜੀਤ ਡੈਸਕ 18-06-2025
ਬਲਾਚੌਰ, 17 ਜੂਨ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਲੈਫ. ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ ਕੀਤਾ ਗਿਆ | ਇਸ ਮੌਕੇ ਡਾ. ਮਾਨ ਨੇ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ 'ਚ ਵੀ ਗਰਭਵਤੀ ਔਰਤਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਤੇ ਫੈਮਿਲੀ ਪਲਾਨਿੰਗ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਗਰਭਵਤੀ ਔਰਤਾਂ ਨੂੰ ਜੱਚਾ-ਬੱਚਾ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੀ ਟ੍ਰੇਨਿੰਗ ਦਿੱਤੀ ਗਈ ਹੈ, ਕਿਉਂਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ |
ਪਿਛਲੀ ਖ਼ਬਰ ਪਿੰਡ ਕਰਨਾਣਾ ਦੇ ਸਮੂਹ ਬਿਜਲੀ ਉਪਭੋਗਤਾ 11 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ ਕਾਰਨ ਪ੍ਰੇਸ਼ਾਨ ਅਗਲੀ ਖ਼ਬਰ ਪੁਲਿਸ ਵਲੋਂ ਨਸ਼ਾ ਕਰਦੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।