19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਾਠਗੜ੍ਹ ਖੱਡ ਦੀ ਸਫ਼ਾਈ ਨਾ ਹੋਈ ਤਾਂ ਹੋਵੇਗਾ ਵੱਡਾ ਨੁਕਸਾਨ-ਸਰਪੰਚ ਰਿਸ਼ੂ ਬਾਲਾ

ਅਜੀਤ ਡੈਸਕ 18-06-2025
ਕਾਠਗੜ੍ਹ, 17 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਖੱਡ ਦੀ ਪਿਛਲੇ 2 ਸਾਲਾ ਤੋਂ ਸਫ਼ਾਈ ਨਾ ਹੋਣ ਕਰਕੇ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਇਸ ਖੱਡ ਦੀ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ | ਕਾਠਗੜ੍ਹ ਦੀ ਸਰਪੰਚ ਰਿਸ਼ੂ ਬਾਲਾ ਨੇ ਦੱਸਿਆ ਕਿ ਕਾਠਗੜ੍ਹ ਖੱਡ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਰੁਕ ਜਾਂਦੀ ਹੈ ਤੇ ਪਾਣੀ ਓਵਰਫ਼ਲੋ ਹੋ ਕੇ ਸੜਕਾਂ ਤੋਂ ਹੁੰਦਾ ਹੋਇਆ ਲੋਕਾਂ ਦੇ ਘਰਾਂ, ਥਾਣਾ ਕਾਠਗੜ੍ਹ ਅਤੇ ਦੁਕਾਨਾਂ 'ਚ ਵੜ ਜਾਂਦਾ ਹੈ, ਜਿਸ ਦੇ ਚੱਲਦੇ ਕਾਫ਼ੀ ਨੁਕਸਾਨ ਝੱਲਣਾ ਪੈਂਦਾ ਹੈ | ਐਨਾ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਨਾ ਹੀ ਵਿਭਾਗ ਅਤੇ ਨਾ ਹੀ ਪ੍ਰਸ਼ਾਸਨ ਦੇ ਵਲੋਂ ਇਸ ਦੀ ਸਾਰ ਲਈ ਗਈ ਹੈ | ਪਿੰਡ ਦੀ ਪੰਚਾਇਤ ਵਲੋਂ ਪੂਰਾ ਜ਼ੋਰ ਲਗਾਇਆ ਗਿਆ ਅਤੇ ਕਈ ਮਤੇ ਵੀ ਪਾਏ ਗਏ, ਪਰ ਕਿਸੇ ਨੇ ਵੀ ਇਸ ਦੇ ਵੱਲ ਧਿਆਨ ਨਹੀਂ ਦਿੱਤਾ, ਜੋ ਕਿ ਬਹੁਤ ਜ਼ਰੂਰੀ ਸੀ | ਸਰਪੰਚ ਰਿਸ਼ੂ ਬਾਲਾ ਨੇ ਕਿਹਾ ਕਿ ਕੁੱਝ ਸਮੇਂ ਬਾਅਦ ਬਰਸਾਤ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਖੱਡ ਦੀ ਸਫ਼ਾਈ ਕਰਵਾਉਣੀ ਬਹੁਤ ਜ਼ਰੂਰੀ ਹੈ | ਤਾਂਕਿ ਆਉਣ ਵਾਲੇ ਬਰਸਾਤ ਦੇ ਦਿਨਾਂ ਵਿੱਚ ਕੋਈ ਦਿੱਕਤ ਨਾ ਆਵੇ | ਉਨ੍ਹਾਂ ਨੇ ਕਿਹਾ ਕਿ ਖੱਡ 'ਚ ਪਾਣੀ ਆਉਣ ਨਾਲ ਹੜ੍ਹ ਵਰਗੀ ਸਥਿਤੀ ਬਣ ਜਾਂਦੀ ਹੈ, ਜਿਸਦੇ ਚੱਲਦੇ ਇਸ ਖੱਡ ਨਾਲ ਜੁੜੇ ਕਈ ਪਿੰਡਾ ਦਾ ਆਪਸ ਵਿੱਚ ਸੰਪਰਕ ਵੀ ਟੁੱਟ ਜਾਂਦਾ ਹੈ |
ਪਿਛਲੀ ਖ਼ਬਰ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਲਾਇਆ ਸਿਖਲਾਈ ਕੈਂਪ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲੇ੍ਹ 'ਚ 6 ਖੇਡ ਨਰਸਰੀਆਂ ਸਥਾਪਤ ਕੋਚਾਂ ਦੀ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।