19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਲਾਇਆ ਸਿਖਲਾਈ ਕੈਂਪ

ਅਜੀਤ ਡੈਸਕ 18-06-2025
ਰਾਹੋਂ, 17 ਜੂਨ (ਉਂਕਾਰ ਸਿੰਘ ਰਾਠੋਰ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਵਿਸ਼ੇਸ਼ ਗੁਰਮਤਿ ਸਿਖਲਾਈ ਕੈਂਪ 13 ਜੂਨ ਤੋਂ ਲਗਾਤਾਰ ਚੱਲ ਰਿਹਾ ਹੈ | ਇਹ ਕੈਂਪ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ | ਇਸ ਵਿੱਚ ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ, ਗਤਕਾ ਅਤੇ ਦਸਤਾਰ ਸਿਖਲਾਈ ਦੀ ਜਾਣਕਾਰੀ ਦਿੱਤੀ ਜਾਂਦੀ ਹੈ | ਗੁਰਮਤਿ ਕੈਂਪ ਬਾਰੇ ਜਾਣਕਾਰੀ ਦਿੰਦੇ ਕੌਂਸਲਰ ਮਨਦੀਪ ਕੌਰ ਚਾਹਲ ਨੇ ਕਿਹਾ ਕਿ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਇਹ ਵਧੀਆ ਉਪਰਾਲਾ ਹੈ | ਇਸ ਮੌਕੇ ਪਲਵਿੰਦਰ ਕੌਰ, ਕੰਵਲਜੀਤ ਕੌਰ, ਜਸਵੀਰ ਕੌਰ, ਸਿਮਰਪ੍ਰੀਤ ਕੌਰ, ਗਗਨਦੀਪ ਕੌਰ, ਬਲਵਿੰਦਰ ਸਿੰਘ, ਨਰਿੰਦਰ ਸਿੰਘ ਚਾਹਲ, ਇਕਬਾਲ ਸਿੰਘ, ਪਰਮਜੀਤ ਕੌਰ ਖ਼ਾਲਸਾ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਨੌਗੱਜਾ ਪੀਰ ਗੁਣਾਚੌਰ ਦੇ ਮੇਲੇ 'ਤੇ ਮੁਫ਼ਤ ਮੈਡੀਕਲ ਕੈਂਪ ਭਲਕੇ ਅਗਲੀ ਖ਼ਬਰ ਕਾਠਗੜ੍ਹ ਖੱਡ ਦੀ ਸਫ਼ਾਈ ਨਾ ਹੋਈ ਤਾਂ ਹੋਵੇਗਾ ਵੱਡਾ ਨੁਕਸਾਨ-ਸਰਪੰਚ ਰਿਸ਼ੂ ਬਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।