30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੋਕ ਧੁੱਪ ਤੋਂ ਬਚਣ ਲਈ ਘਰਾਂ 'ਚ ਹੀ ਰਹਿਣ -ਡਾ. ਉਂਕਾਰ ਸਿੰਘ

ਅਜੀਤ ਡੈਸਕ 19-06-2025
ਕਟਾਰੀਆਂ, 18 ਜੂਨ (ਪ੍ਰੇਮੀ ਸੰਧਵਾਂ)-ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਐਮ.ਡੀ ਤੇ ਜਨਰਲ ਬਿਮਾਰੀਆਂ ਦੇ ਮਾਹਿਰ ਡਾ. ਉਂਕਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਗਰਮੀ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਇਸ ਲਈ ਬਿਨਾਂ ਕਿਸੇ ਕੰਮ ਤੋਂ ਧੁੱਪ ਵਿਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਗਰਮੀ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਬਹੁਤ ਹੀ ਜ਼ਰੂਰੀ ਕੰਮ ਹੋਏ ਤਾਂ ਉਸ ਨੂੰ ਸਵੇਰੇ 11 ਵਜੇ ਤੋਂ ਪਹਿਲਾ-ਪਹਿਲਾ ਨਿਪਟਾ ਲੈਣਾ ਚਾਹੀਦਾ ਹੈ | ਡਾ. ਉਂਕਾਰ ਸਿੰਘ ਨੇ ਕਿਹਾ ਕਿ ਬੱਚੇ ਅਤੇ ਬਜ਼ੁਰਗਾਂ ਨੂੰ ਦੁਪਹਿਰ 11 ਵਜੇ ਤੋਂ ਸਾਮ 4 ਵਜੇ ਤੱਕ ਘਰੋਂ ਬਾਹਰ ਨਹੀਂ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਗਰਮੀ ਦੇ ਕਹਿਰ ਵਿਚ ਪੂਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਇਸ ਮੌਕੇ ਦਲਜੀਤ ਕੌਰ, ਜਸਵਿੰਦਰ ਭੱਟੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ 'ਚ ਨਹਾਉਣ ਦੀ ਮਨਾਹੀ ਅਗਲੀ ਖ਼ਬਰ ਦਵਿੰਦਰ ਸਿੰਘ ਅਟਵਾਲ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।