30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ 'ਚ ਨਹਾਉਣ ਦੀ ਮਨਾਹੀ

ਅਜੀਤ ਡੈਸਕ 19-06-2025
ਨਵਾਂਸ਼ਹਿਰ, 18 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਨ੍ਹਾਂ ਦੋਵਾਂ ਥਾਂਵਾਂ 'ਤੇ ਨਹਾਉੁਣ 'ਤੇ ਪਾਬੰਦੀ ਲਾਈ ਹੈ | ਜਾਰੀ ਹੁਕਮਾਂ ਅਨੁਸਾਰ ਅਕਸਰ ਨਹਾਉਣ ਵਾਲਿਆਂ ਦੇ ਡੂੰਘੇ ਪਾਣੀ 'ਚ ਜਾਣ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬਣ ਨਾਲ ਅਣਸੁਖਾਵੀਂਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਮੱਦੇਨਜ਼ਰ ਇਨ੍ਹਾਂ ਥਾਵਾਂ 'ਤੇ ਨਹਾਉਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਦੋਵਾਂ ਥਾਵਾਂ 'ਤੇ ਨਹਾਉਣ ਤੋਂ ਰੋਕ ਲਾਈ ਜਾਣੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ 'ਤੇ ਨਹਾਉਂਦਾ ਫੜਿ੍ਹਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਨਵਾਂਸ਼ਹਿਰ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਲੋਕ ਧੁੱਪ ਤੋਂ ਬਚਣ ਲਈ ਘਰਾਂ 'ਚ ਹੀ ਰਹਿਣ -ਡਾ. ਉਂਕਾਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।