29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਸਮਰ ਕੈਂਪ ਸਮਾਪਤ

ਅਜੀਤ ਡੈਸਕ 19-06-2025
ਬੰਗਾ, 18 ਜੂਨ (ਸੁਰਿੰਦਰ ਸਿੰਘ ਕਰਮ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਲਗਾਇਆ ਗਿਆ 'ਸਮਰ ਕੈਂਪ' ਸਫ਼ਲਤਾ ਪੂਰਵਕ ਸਮਾਪਤ ਹੋਇਆ | ਇਸ ਕੈਂਪ ਵਿੱਚ ਕੰਪਿਊਟਰ ਟ੍ਰੇਨਿੰਗ ਕੋਰਸ, ਦਸਤਾਰ ਸਿਖਲਾਈ, ਕੁਕਿੰਗ ਅਤੇ ਥਿਏਟਰ ਦੇ ਕੈਂਪ ਲਗਾਏ ਗਏ ਜਿਸ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਪ੍ਰੋ. ਹਰਮੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਗੁਰਸ਼ਾਨ ਸਿੰਘ, ਡਾ. ਕੁਲਦੀਪ ਕੌਰ ਅਤੇ ਮੈਡਮ ਅਰਾਧਨਾ ਸ਼ਰਮਾ ਦੀ ਦੇਖ-ਰੇਖ ਅਧੀਨ ਲਗਾਏ ਗਏ ਇਨ੍ਹਾਂ ਕੈਂਪਾਂ ਦੇ ਸਮਾਪਤੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਇਹ ਕੈਂਪ ਹਰ ਸਾਲ ਵਿਦਿਅਰਥੀਆਂ ਲਈ ਮੁਫ਼ਤ ਲਗਾਏ ਜਾਂਦੇ ਹਨ ਜਿਨ੍ਹਾਂ ਵਿੱਚ ਸੰਸਥਾ ਦੇ ਵਿਦਿਆਰਥੀਆਂ ਤੋਂ ਇਲਾਵਾ ਬਾਹਰੀ ਵਿਦਿਆਰਥੀ ਵੀ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਦੀ ਸੁੱਖ ਸਾਂਦ ਵਾਸਤੇ ਪਿੰਡ ਚਣਕੋਈ ਵਿਖੇ ਬਾਜ਼ੀ ਪਵਾਈ ਅਗਲੀ ਖ਼ਬਰ ਮਾਤਾ ਸੀਤਲਾ ਮੰਦਰ ਬੰਗਾ ਵਿਖੇ ਬਾਬਾ ਬਾਲਕ ਨਾਥ ਦੀ ਚੌਂਕੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।