28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਤੁਰੰਤ ਅਦਾ ਕੀਤੀ ਜਾਵੇ-ਬਲਦੇਵ ਭਾਰਤੀ

ਅਜੀਤ ਡੈਸਕ 19-06-2025
ਔੜ, 18 ਜੂਨ (ਗੁਰਨਾਮ ਸਿੰਘ ਸੈਣੀ)-ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ. ਐੱਲ. ਓ) ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਕਈ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਦੇ ਕੀਤੇ ਹੋਏ ਕੰਮ ਦੀ ਮਜ਼ਦੂਰੀ ਨਹੀਂ ਮਿਲ ਰਹੀ | ਜਿਸ ਕਾਰਨ ਪੰਜਾਬ ਭਰ ਦੇ 18 ਲੱਖ ਦੇ ਕਰੀਬ ਮਜ਼ਦੂਰ ਪਰਿਵਾਰਾਂ ਨੂੰ ਅਨੇਕਾਂ ਮੁਸ਼ਕਿਲਾਂ ਦਰਪੇਸ਼ ਹਨ | ਉਨ੍ਹਾਂ ਦੱਸਿਆ ਕਿ ਮਨਰੇਗਾ ਅਧਿਕਾਰੀਆਂ ਵਲੋਂ ਮਜ਼ਦੂਰਾਂ ਦੇ ਕੀਤੇ ਹੋਏ ਕੰਮ ਦੇ ਵੇਰਵਿਆਂ ਨੂੰ 8 ਦਿਨਾਂ ਦੇ ਅੰਦਰ-ਅੰਦਰ ਆਨਲਾਈਨ ਵਿਵਸਥਾ ਰਾਹੀਂ ਕੇਂਦਰ ਸਰਕਾਰ ਨੂੰ ਮਜ਼ਦੂਰੀ ਦੀ ਅਦਾਇਗੀ ਲਈ ਭੇਜ ਦਿੱਤਾ ਜਾਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਭਰ 'ਚੋਂ ਇਹ ਵੇਰਵੇ ਕੇਂਦਰ ਸਰਕਾਰ ਦੇ ਖਾਤੇ ਵਿੱਚ ਨਾਲ ਦੀ ਨਾਲ ਭੇਜੇ ਜਾ ਚੁੱਕੇ ਹਨ ਪਰ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ 'ਚ ਉਨ੍ਹਾਂ ਦੀ ਮਜ਼ਦੂਰੀ ਦੇ ਪੈਸੇ ਨਹੀਂ ਪਾਏ ਜਾ ਰਹੇ | ਬਲਦੇਵ ਭਾਰਤੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਮਨਰੇਗਾ ਸਬੰਧੀ ਤਕਨੀਕੀ ਸਮੱਸਿਆਵਾਂ ਨੂੰ ਦੂਰ ਕਰਕੇ ਪੰਜਾਬ ਭਰ ਦੇ ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਬਿਨਾਂ ਕਿਸੇ ਦੇਰੀ ਦੇ ਤੁਰੰਤ ਅਦਾ ਕੀਤੀ ਜਾਵੇ |
ਪਿਛਲੀ ਖ਼ਬਰ ਸੰਗੀਤ ਅਤੇ ਖੇਡਾਂ ਮਨੁੱਖੀ ਜੀਵਨ ਨੂੰ ਰੋਗ ਮੁਕਤ ਕਰਦੇ ਹਨ-ਗਾਇਕ ਸੇਖੋਂ ਅਗਲੀ ਖ਼ਬਰ ਦੋਸਾਂਝ ਖੁਰਦ ਦਾ 'ਅੰਬਾਂ ਦਾ ਮੇਲਾ' ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।