ਕਾਠਗੜ੍ਹ, 19 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਨੂੰ ਦਿੱਤੀਆਂ ਤਰੱਕੀਆਂ 'ਚ ਵਿਜੀਲੈਂਸ ਵਿਭਾਗ ਮੋਹਾਲੀ ਵਿਖੇ ਤਾਇਨਾਤ ਇੰਸਪੈਕਟਰ ਹਰੀਸ਼ ਕੁਮਾਰ ਨੂੰ ਬਤੌਰ ਡੀ. ਐਸ. ਪੀ ਪਦਉੱਨਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਹ ਸੰਨ 2000 'ਚ ਏ. ਐਸ. ਆਈ ਭਰਤੀ ਹੋਏ ਸਨ | ਉਨ੍ਹਾਂ ਵੱਲੋਂ ਹਮੇਸ਼ਾ ਆਪਣੀ ਡਿਊਟੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਗਈ ਅਤੇ ਸਾਥੀਆਂ ਨੂੰ ਵੀ ਪ੍ਰੇਰਨਾ ਦਿੱਤੀ | ਉਨ੍ਹਾਂ ਅੱਗੇ ਦੱਸਿਆ ਕਿ ਉਹ ਨਵੀਂ ਮਿਲੀ ਜਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਤਨਦੇਹੀ ਨਾਲ ਅਤੇ ਆਮ ਜਨਤਾ ਅਤੇ ਲੋੜਵੰਦਾਂ ਨੂੰ ਇਨਸਾਫ਼ ਦਿਵਾਉਣ 'ਚ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਉਨ੍ਹਾਂ ਨੂੰ ਵਿਭਾਗ ਦੇ ਕਰਮਚਾਰੀਆਂ ਅਫਸਰਾਂ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਮੁਬਾਰਕਾਂ ਦਿੱਤੀਆਂ | ਜਿਨ੍ਹਾਂ 'ਚ ਇੰਸਪੈਕਟਰ ਦਵਿੰਦਰ ਭੂੰਬਲਾ, ਸਬ ਇੰਸਪੈਕਟਰ ਪਰਵਿੰਦਰ ਸਿੰਘ ਅਤੇ ਹੋਰ ਸ਼ਾਮਿਲ ਸਨ |