ਨਵਾਂਸ਼ਹਿਰ, 19 ਜੂਨ (ਜਸਬੀਰ ਸਿੰਘ ਨੂਰਪੁਰ)-ਥਾਣਾ ਸਿਟੀ ਨਵਾਂਸ਼ਹਿਰ ਪੁਲਿਸ ਨੇ ਗਸ਼ਤ ਦੌਰਾਨ 100 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਨਗਦੀ ਸਮੇਤ ਇੱਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ | ਐਸ.ਆਈ ਪ੍ਰਗਟ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗੁਜਰਪੁਰ ਤੋਂ ਹੁੰਦੇ ਹੋਏ ਗੁਰੂ ਤੇਗ਼ ਬਹਾਦਰ ਮਹੱਲਾ ਨਵਾਂਸ਼ਹਿਰ ਜਾ ਰਹੇ ਸੀ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿਛਾਂਹ ਨੂੰ ਮੋੜਨ ਦੀ ਕੋਸ਼ਿਸ਼ ਕੀਤੀ | ਐਸ.ਆਈ ਪ੍ਰਗਟ ਸਿੰਘ ਅਤੇ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸਦਾ ਨਾਮ ਪੁੱਛਿਆ ਜਿਸ ਨੇ ਆਪਣਾ ਨਾਮ ਅਜੇ ਪੁੱਤਰ ਲੇਟ ਸੰਤੋਖ ਵਾਸੀ ਨੈਣਾਂ ਦੇਵੀ ਮੰਦਰ ਮੁਹੱਲਾ ਖੋਸਲਾ ਰਾਹੋ ਦੱਸਿਆ | ਤਲਾਸ਼ੀ ਦੌਰਾਨ ਇੱਕ ਕਿੱਟ ਬੈਗ ਵਿਚੋਂ 100 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ | ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |